Close

590 samples taken from various government hospitals in the district for testing Covid-19 – Deputy Commissioner

Publish Date : 12/03/2021
ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 590 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 75 ਹਜ਼ਾਰ 952 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 11 ਮਾਰਚ :
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 590 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 175952 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨਾਂ ਵਿਚੋਂ 171669 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1580 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2374 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2135 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 09 ਮਾਰਚ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 966 ਨਮੂਨਿਆਂ ਵਿੱਚੋਂ 13 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 953 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 20 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 19 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।    
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 125 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 100 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 03 ਵਿਅਕਤੀ ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 06 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।