Close

631 Crore and 71 Lakh Paid For Wheat Procured To The Farmers Of The District By May 6 – Deputy Commissioner

Publish Date : 07/05/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
6 ਮਈ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 631 ਕਰੋੜ, 71 ਲੱਖ ਰੁਪਏ ਦੀ ਅਦਾਇਗੀ -ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ 6 ਮਈ ਤੱਕ ਹੋਈ 5,18,310 ਮੀਟਰਿਕ ਟਨ ਕਣਕ ਦੀ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,10,128 ਮੀਟ੍ਰਿਕ ਟਨ ਕਣਕ ਦੀ ਖਰੀਦ
ਤਰਨ ਤਾਰਨ, 7 ਮਈ :
ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,18,310 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,10,128 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 6 ਮਈ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,10,128 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,40,440 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,03,925 ਮੀਟ੍ਰਿਕ ਟਨ, ਪਨਸਪ ਵੱਲੋਂ 91,638 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 80,848 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 93,277 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 6 ਮਈ ਤੱਕ 2,57,099 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ 6 ਮਈ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 631 ਕਰੋੜ, 71 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਨ੍ਹਾਂ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
————-