Close

6,49,170 doses of covid vaccine administered to 9,31,189 beneficiaries in the district so far – Deputy Commissioner

Publish Date : 26/04/2022
1

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਵਿੱਚ 9,31,189 ਲਾਭਪਾਤਰੀਆਂ ਨੂੰ ਲਗਾਈ ਗਈ 16,49,170 ਡੋਜ਼ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲਾ ਵਾਸੀਆਂ ਨੂੰ ਜ਼ਰੂਰੀ ਸਾਵਧਾਨੀਆਂ ਅਪਣਾਉਣ ਅਤੇ ਜਨਤਕ ਸਥਾਨਾਂ ‘ਤੇ ਮਾਸਕ ਪਹਿਨਣ ਦੀ ਕੀਤੀ ਅਪੀਲ
ਤਰਨ ਤਾਰਨ, 24 ਅਪ੍ਰੈਲ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,31,189 ਯੋਗ ਨਾਗਰਿਕਾਂ ਨੂੰ 16,49,170 ਡੋਜ਼ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 329 ਹੋਰ ਲੋਕਾਂ ਨੂੰ ਕੋਵਿਡ ਸਬੰਧੀ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨਾਂ ਯੋਗ ਨਾਗਰਿਕਾਂ ਦੇ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 210 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 31 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 23 ਅਪ੍ਰੈਲ ਨੂੰ ਭੇਜੇ ਗਏ 390 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 10900 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 5,87,514 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 5,73,680 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 179 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦਾ ਸਿਰਫ਼ 01 ਐਕਟਿਵ ਕੇਸ ਰਹਿ ਗਿਆ ਹੈ, ਜਿਸ ਨੂੰ ਘਰ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਜਨਤਕ ਸਥਾਨਾਂ ‘ਤੇ ਮਾਸਕ ਪਹਿਨਣ ।