6,80,018 metric tons of wheat arrival so far in district mandis exceeded target this season – Deputy Commissioner

ਜ਼ਿਲ੍ਹੇ ਦੀਆਂ ਮੰਡੀਆਂ ਇਸ ਸੀਜ਼ਨ ਦੇ ਮਿੱਥੇ ਗਏ ਟੀਚੇ ਤੋਂ ਵੱਧ ਹੁਣ ਤੱਕ 6, 80, 018 ਮੀਟਰਿਕ ਟਨ ਕਣਕ ਦੀ ਹੋਈ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,79,542 ਮੀਟਿਰਿਕ ਟਨ ਕਣਕ ਦੀ ਕੀਤੀ ਗਈ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 887 ਕਰੋੜ 75 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 06 ਮਈ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਇਸ ਸੀਜ਼ਨ ਦੇ ਮਿੱਥੇ ਗਏ ਟੀਚੇ ਤੋਂ ਵੱਧ ਹੁਣ ਤੱਕ 6, 80, 018 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,79,542 ਮੀਟਿਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 6,79,542 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਪਨਗਰੇਨ ਵੱਲੋਂ 1,95,429 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,38,850 ਮੀਟ੍ਰਿਕ ਟਨ, ਪਨਸਪ ਵੱਲੋਂ 1,30,232 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,01,153 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,13,879 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 887 ਕਰੋੜ 75 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਖਰੀਦ ਕੀਤੀ ਫਸਲ ਦੀ ਅਦਾਇਗੀ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਵਿਚੋਂ 2,54,399 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ।