Close

702 crore 34 lakh has been paid to the farmers of the district for the wheat procured.

Publish Date : 26/04/2022
1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 702 ਕਰੋੜ 34 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਆਈ 5,42, 274 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,35,155 ਮੀਟ੍ਰਿਕ ਟਨ ਕਣਕ ਦੀ ਖਰੀਦ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਹੋ ਚੁੱਕੀ ਹੈ 96590 ਮੀਟਰਿਕ ਟਨ ਕਣਕ ਦੀ ਚੁਕਾਈ
ਤਰਨ ਤਾਰਨ, 24 ਅਪ੍ਰੈਲ :
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ 24 ਅਪ੍ਰੈਲ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 702 ਕਰੋੜ 34 ਲੱਖ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਦੱਸਿਆ ਕਿ 24 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 5,42, 274 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,35,155 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 24 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੰੁਚੀ ਕਣਕ ਵਿੱਚੋਂ 5,35,155 ਮੀਟ੍ਰਿਕ ਟਨ ਕਣਕ ਦੀ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,41,027 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,36,135 ਮੀਟ੍ਰਿਕ ਟਨ, ਪਨਸਪ ਵੱਲੋਂ 1,25,919 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 76,970 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 49,113 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 24 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 96590 ਮੀਟਰਿਕ ਟਨ ਕਣਕ ਦੀ ਚੁਕਾਈ ਹੋ ਚੁੱਕੀ ਹੈ।ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਰੀਦ ਕੀਤੀ ਫਸਲ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।