Close

7,05,675 MT Paddy Procured by various agencies in mandis of district Tarn Taran, 761 crore 78 lakh has been paid to the farmers of the district for the procured crop

Publish Date : 25/10/2021
DC

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 7,05,675 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 761 ਕਰੋੜ 78 ਲੱਖ ਰੁਪਏ ਦੀ ਅਦਾਇਗੀ
ਤਰਨ ਤਾਰਨ, 23 ਅਕਤੂਬਰ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ 22 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 7,33,874 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 7,05,675 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ 22 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 2,91,861 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,62,767 ਮੀਟਰਿਕ ਟਨ, ਪਨਸਪ ਵੱਲੋਂ 1,43,297 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 94,493 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 6683 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 761 ਕਰੋੜ 78 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਵਿੱਚੋਂ 22 ਅਕਤੂਬਰ ਤੱਕ 4,19,758 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।