Close

7,38,716 doses of vaccine against 5,74,862 beneficiaries so far for protection against Corona virus in District Tarn Taran-Deputy Commissioner

Publish Date : 18/10/2021
DC

ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,862 ਲਾਭਪਾਤਰੀਆਂ ਨੂੰ ਲਗਾਈ ਗਈ 7,38,716 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ ਅੱਜ 4913 ਲੋਕਾਂ ਨੂੰ ਕੋਵਿਡ ਲੱਗੀ ਵੈਕਸੀਨ
ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1311 ਸੈਂਪਲ ਹੋਰ
ਤਰਨ ਤਾਰਨ, 16  ਅਕਤੂਬਰ :
ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,74,862 ਲਾਭਪਾਤਰੀਆਂ ਨੂੰ 7,38,716 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 4913 ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1311 ਸੈਂਪਲ ਹੋਰ ਲਏ ਗਏ ਹਨ।ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 547 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 15 ਅਕਤੂਬਰ ਨੂੰ ਭੇਜੇ ਗਏ 338 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8037 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7652 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,09,488 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,97,030 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 764 ਦੀ ਰਿਪੋਰਟ ਆਉਣੀ ਬਾਕੀ ਹੈ।ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 05 ਹੈ, ਜਿੰਨਾਂ  ਨੂੰ ਘਰਾਂ `ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।