Close

7,44,987 MT Paddy procurement by different agencies in the district Tarn Taran, amount of Rs.871 crore has been paid to the farmers of the district for the procured crop

Publish Date : 25/10/2021
DC

ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 7,44,987 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ
ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 871 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 24 ਅਕਤੂਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਅਤੇ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 7,78,138 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 7,44,987 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਪਨਗਰੇਨ ਵੱਲੋਂ 3,07,624 ਮੀਟਰਿਕ ਟਨ, ਮਾਰਕਫੈੱਡ ਵੱਲੋਂ 1,74,757 ਮੀਟਰਿਕ ਟਨ, ਪਨਸਪ ਵੱਲੋਂ 1,51,530 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 97,094 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 7408 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਖਰੀਦ ਕੀਤੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 871 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਵਿੱਚੋਂ ਅੱਜ ਤੱਕ 4,92,879 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।
ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉੱਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।