Close

7,78,340 doses of vaccine administered to 5,96,623 beneficiaries so far to prevent corona virus in Tarn Taran District – Deputy Commissioner

Publish Date : 01/11/2021

ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ  5,96,623   ਲਾਭਪਾਤਰੀਆਂ ਨੂੰ ਲਗਾਈ ਗਈ  7,78,340   ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ
ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ  1371   ਸੈਂਪਲ ਹੋਰ
ਤਰਨ ਤਾਰਨ, 30 ਅਕਤੂਬਰ :
ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 5,96,623 ਲਾਭਪਾਤਰੀਆਂ ਨੂੰ 7,78,340 ਡੋਜ਼ ਵੈਕਸੀਨ ਲਗਾਈ  ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲਾ ਤਰਨ ਤਾਰਨ ਵਿੱਚ ਅੱਜ 1849 ਹੋਰ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਗਈ ਹੈ। ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਲਾਭਪਾਤਰੀਆਂ ਦੇ ਵੈਕਸੀਨ ਦੀ ਪਹਿਲੀ ਡੋਜ਼ ਲੱਗ ਚੁੱਕੀ ਹੈ, ਉਹ ਵੈਕਸੀਨ ਦੀ ਦੂਜੀ ਡੋਜ਼ ਸਮੇਂ-ਸਿਰ ਜ਼ਰੂਰ ਲਗਵਾਉਣ ਤਾਂ ਜੋ ਇਸ ਮਹਾਂਮਾਰੀ ਦੇ ਖਤਰੇ ਨੂੰ ਟਾਲਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1371 ਸੈਂਪਲ ਹੋਰ ਲਏ ਗਏ ਹਨ। ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 534 ਰੈਪਿਡ ਐਂਟੀਜਨ ਦੀ ਰਿਪੋਰਟ ਨੈਗੇਟਿਵ ਆਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 29 ਅਕਤੂਬਰ ਨੂੰ ਭੇਜੇ ਗਏ 926 ਸੈਂਪਲਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ।    
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 8043 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ। ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7659 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 4,26,612 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 4,14,076 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 837 ਦੀ ਰਿਪੋਰਟ ਆਉਣੀ ਬਾਕੀ ਹੈ। ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 04 ਰਹਿ ਗਈ ਹੈ, ਜਿੰਨਾਂ ਨੂੰ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 02 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।