8 campaign vans to make the district farmers aware of and prevent burning of paddy stubble.
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਅਤੇ ਇਸ ਪ੍ਰਤੀ ਜਾਗਰੂਕ ਕਰਨ ਲਈ 8 ਪ੍ਰਚਾਰ ਵੈਨਾਂ ਰਾਵਾਨਾ
ਜਾਗਰੂਕਤਾ ਵੈਨਾਂ ਜ਼ਿਲੇ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਰਨਗੀਆਂ ਪੇ੍ਰਰਿਤ-ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ
ਤਰਨ ਤਾਰਨ, 22 ਸਤੰਬਰ :
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਗਰੀਨ ਟਿ੍ਰਬਿਊਨਲ ਨਵੀਂ ਦਿੱਲੀ ਰਾਹੀ ਜਾਰੀ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਅੱਜ ਜ਼ਿਲੇ ਦੇ ਹਰੇਕ ਪਿੰਡ ਵਿੱਚ ਕਿਸਾਨਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ 8 ਪ੍ਰਚਾਰ ਵੈਨਾਂ ਬਲਾਕ ਤਰਨਤਾਰਨ, ਨੌਸ਼ਹਿਰਾ ਪਨੂੰਆਂ, ਚੋਹਲਾ ਸਾਹਿਬ, ਖਡੂਰ ਸਾਹਿਬ, ਭਿੱਖੀਵਿੰਡ, ਵਲਟੋਹਾ ਅਤੇ ਪੱਟੀ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਲੋਂ ਹਰੀ ਝੰਡੀ ਦੇ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਚਲਾਈਆ ਗਈਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨਾਂ ਜ਼ਿਲੇ ਦੇ ਹਰੇਕ ਪਿੰਡ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪੇ੍ਰਰਿਤ ਕਰਨਗੀਆਂ ਅਤੇ ਇਸ ਤੋਂ ਹੋਣ ਵਾਲੇ ਨੁਕਸਾਨ ਜਿਵੇਂ ਕਿ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣਾ, ਸੜਕੀ ਹਾਦਸਿਆਂ ਤੋਂ ਬਚਾਅ, ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਅਤੇ ਧਰਤੀ ਵਿਚਲੇ ਖੁਰਾਕੀ ਖੁਰਾਕੀ ਤੱਤਾਂ ਦੀ ਉਪਲੱਬਧਤਾ ਬਾਰੇ ਸੁਚੱਜੀ ਜਾਣਕਾਰੀ ਦਿੱਤੀ ਜਾਵੇਗੀ। ਇਹਨਾਂ ਵੈੱਨਾਂ ਦੇ ਨਾਲ ਖੇਤੀਬਾੜੀ ਵਿਭਾਗ ਤੋਂ 1 ਕਰਮਚਾਰੀ ਵੀ ਵੈਨਾਂ ਦੇ ਨਾਲ ਭੇਜਿਆ ਗਿਆ ਹੈ ਜੋ ਕਿ ਕਿਸਾਨਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਜਾਗਰੂਕ ਕਰਨਗੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕਰਨ ਲਈ ਵਿਭਾਗ ਵੱਲੋ ਸੁਚੱਜੇ ਕਦਮ ਚੁੱਕੇ ਜਾ ਰਹੇ ਹਨ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਡਾ. ਹਰਪਾਲ ਸਿੰਘ ਪੰਨੂੰ, ਡਾ. ਭੁਪਿੰਦਰ ਸਿੰਘ, ਡਾ. ਬਲਜਿੰਦਰ ਸਿੰਘ (ਖੇਤੀਬਾੜੀ ਅਫਸਰ), ਡਾ. ਸੰਦੀਪ ਸਿੰਘ (ਖੇਤੀਬਾੜੀ ਵਿਕਾਸ ਅਫਸਰ), ਸ੍ਰੀ ਵਿਕਰਮ ਸੂਦ (ਪੀ. ਡੀ. ਆਤਮਾ) ਅਤੇ ਜਿਲੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।