Close

806 samples were taken from various government hospitals in the district for testing of Covid-19

Publish Date : 28/01/2021
DC
ਕੋਵਿਡ-19 ਦੀ ਜਾਂਚ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 806 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 47 ਹਜ਼ਾਰ 863 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 27 ਜਨਵਰੀ :
ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 806 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 147863 ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 144686 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 751 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2149 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 2022 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 422 ਨਮੂਨਿਆਂ ਵਿੱਚੋਂ 01 ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 421 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 55 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। 
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 18 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 13 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਗੂਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਤਰਨ ਤਾਰਨ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹਨ ।