Close

852 more samples taken for testing of Covid-19 in various government hospitals in the district – Deputy Commissioner

Publish Date : 02/08/2021
DC

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 852 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 354 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ
ਤਰਨ ਤਾਰਨ, 31 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 852 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 354 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 30 ਜੁਲਾਈ ਨੂੰ ਭੇਜੇ ਗਏ 509 ਸੈਂਪਲਾਂ ਵਿੱਚੋਂ 01 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 508 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7972 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7592 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,15,208 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,07,033 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 568 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 07 ਰਹਿ ਗਈ ਹੈ, ਜਿੰਨਾਂ ਵਿੱਚੋਂ 05 ਵਿਅਕਤੀ ਨੂੰ ਘਰ ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।