Close

856 samples were taken from various government hospitals today for testing of Covid-19 by another Deputy Commissioner

Publish Date : 09/07/2021
DC

ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 856 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹੁਣ ਤੱਕ 7536 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਜ਼ਿਲ੍ਹੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 46 ਹੋਈ
ਤਰਨ ਤਾਰਨ, 08 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 856 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 279 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,94,277 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,86,132 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 577 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7949 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7536 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ ਘੱਟ ਹੋ ਕੇ 46 ਰਹਿ ਗਈ ਹੈ, ਜਿੰਨਾਂ ਵਿੱਚੋਂ 28 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 04 ਵਿਅਕਤੀ ਇਲਾਜ ਲਈ ਹੋਰ ਜ਼ਿਲਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 01 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।