893 more samples taken for testing of Covid-19 in various government hospitals in the district – Deputy Commissioner

ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 893 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਤਰਨ ਤਾਰਨ, 28 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 893 ਸੈਂਪਲ ਹੋਰ ਲਏ ਗਏ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 328 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਅੰਮ੍ਰਿਤਸਰ ਵਿਖੇ ਲੈਬ ਵਿੱਚ 27 ਜੁਲਾਈ ਨੂੰ ਭੇਜੇ ਗਏ 524 ਸੈਂਪਲਾਂ ਵਿੱਚੋਂ 02 ਦੀ ਰਿਪੋਰਟ ਪਾਜ਼ੇਵਿ ਆਈ ਹੈ ਅਤੇ 522 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7972 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7591 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 3,13,017 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 3,04,847 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 565 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 08 ਹੋ ਗਈ ਹੈ, ਜਿੰਨਾਂ ਵਿੱਚੋਂ 03 ਵਿਅਕਤੀ ਨੂੰ ਘਰ ਚ ਇਕਾਂਤਵਾਸ ਕੀਤਾ ਗਿਆ ਹੈ।
ਉਹਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਕਿਹਾ ਕਿ ਜ਼ਿਲਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।