Close

8th International Yoga Day celebrated with great enthusiasm in the district under the Independence Day Amrit Mahotsav

Publish Date : 22/06/2022

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਤਹਿਤ ਜ਼ਿਲ੍ਹੇ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ 8ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ
ਤਰਨ ਤਾਰਨ, 21 ਜੂਨ :
ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ 8ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਜ਼ਿਲ੍ਹੇ ਭਰ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸਕੂਲੀ ਵਿਦਿਆਰਥੀਆਂ, ਨੌਜਵਾਨਾਂ ਅਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਸਥਾਨਕ ਮਾਤਾ ਗੰਗਾ ਗਰਲਜ਼ ਸਕੂਲ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੇ ਵਿਸ਼ੇਸ ਤੌਰ ‘ਤੇ ਸ਼ਿਰਕਤ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਹਰਭਗਵੰਤ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਜਸਲੀਨ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਜਸਜੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਇਸ ਮੌਕੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਨੇ ਕਿਹਾ ਕਿ ਯੋਗ ਸਿਹਤਮੰਦ ਜੀਵਨ ਦੀ ਕੂੰਜੀ ਹੈ ਅਤੇ ਸਭ ਨੂੰ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀ ਸਿਹਤ ਲਈ ਚੰਗਾ ਖਾਣ ਪਾਣ, ਕਸਰਤ, ਯੋਗ ਆਦਿ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਨੂੰ ਜੇਕਰ ਅਸੀਂ ਛੋਟੀ ਉਮਰ ਤੋਂ ਹੀ ਸਾਡੀ ਵਿਰਾਸਤ ਯੋਗ ਨਾਲ ਜੋੜ ਲਈਏ ਤਾਂ ਇਹ ਪੂਰੀ ਉਮਰ ਲਈ ਉਨ੍ਹਾਂ ਦੀ ਸਿਹਤ ਲਈ ਲਾਭਕਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਬੱਚਿਆਂ ‘ਤੇ ਅੱਜਕਲ ਪੜਾਈ ਦਾ ਵੀ ਤਣਾਅ ਰਹਿੰਦਾ ਹੈ ਅਤੇ ਅਜਿਹੇ ਵਿਚ ਯੋਗ ਉਨ੍ਹਾਂ ਬੱਚਿਆਂ ਲਈ ਵਰਦਾਨ ਸਿੱਧ ਹੋ ਸਕਦਾ ਹੈ ਅਤੇ ਇਹ ਵੱਡਿਆਂ ਦਾ ਫਰਜ ਹੈ ਕਿ ਉਹ ਆਪਣੇ ਬੱਚਿਆਂ ਨੂੰ ਇਸ ਵਿਰਾਸਤ ਨਾਲ ਜੋੜਨ।ਉਨ੍ਹਾਂ ਨੇ ਕਿਹਾ ਕਿ ਤਣਾਅ ਮੁਕਤ ਰਹਿਣ ਲਈ ਵੀ ਯੋਗ ਸਭ ਤੋਂ ਉੱਤਮ ਮਾਧਿਅਮ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦੁਨੀਆਂ ਭਰ ਵਿਚ ਯੋਗ ਨੂੰ ਅਪਣਾਇਆ ਜਾ ਰਿਹਾ ਹੈ ਤਾਂ ਸਾਨੂੰ ਵੀ ਆਪਣੇ ਦੇਸ਼ ਦੇ ਗੌਰਵ ਯੋਗ ਨੂੰ ਅਪਣਾਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਪੁਲਿਸ ਲਾਈਨ ਤਰਨ ਤਾਰਨ ਵਿੱਚ ਵੀ ਅੰਤਰ ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਕਰਵਾਏ ਗਏ ਵਿਸ਼ੇਸ ਪ੍ਰੋਗਰਾਮ ਦੌਰਾਨ ਪੁਲਿਸ ਕਰਮਚਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਯੋਗ ਅਭਿਆਸ ਕੀਤਾ। ਇਸ ਮੌਕੇ ਐੱਸ. ਪੀ. ਹੈੱਡ ਕੁਆਟਰ ਸ੍ਰੀ ਜਗਵਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।