969 cases were settled on the spot in the National Lok Adalat in the district
ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 969 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ
ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਨੇ ਦੱਸਿਆ ਕਿ ਰਾਸ਼ਟਰੀ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੋਮੀ ਲੋਕ ਅਦਾਲਤ ਦਾ ਆਯੋਜ਼ਨ ਮਿਤੀ 13-08-2022 ਨੂੰ ਦੇਸ਼ ਭਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰਾਸ਼ਟਰੀ ਲੋਕ ਅਦਾਲਤ ਦੌਰਾਨ 138 ਐਨ.ਆਈ.ਐਕਟ, ਬੈਂਕ ਰਿਕਵਰੀ ਕੇਸ, ਲੇਬਰ ਕੇਸ, ਫੋਰਸਟ ਵਿਭਾਗ ਦੇ ਕੇਸ, ਬਿਜਲੀ, ਅਤੇ ਕਮੇਟੀ ਘਰ ਦੇ ਹੋਰ ਕੇੇਸ, ਸਾਰੀ ਤਰਾਂ੍ਹ ਦੇ ਸਿਵਲ ਕੇਸ, ਛੋਟੇ ਘੱਟ ਸਜ਼ਾ ਵਾਲੇ ਅਪਰਾਧ, ਐਮ.ਏ.ਸੀ.ਟੀ. ਦੇ ਕੇਸ, ਇੰਸ਼ੀਉਰੈਂਸ ਕਲੇਮ ਦੇ ਕੇਸ, ਬੈਂਕ ਰਿਕਵਰੀ ਕੇਸ, ਕੰਜਿਊਮਰ ਕੋਰਟ ਅਤੇ ਰੈਵਨੀਊ ਕੋਰਟ ਦਾ ਵੀ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਕੀਤਾ ਗਿਆ ਹੈ।
ਜੇਕਰ ਕੋਈ ਵਿਆਕਤੀ ਆਪਣੇ ਝਗੜੇ ਦਾ ਨਿਪਟਾਰਾ ਆਪਸੀ ਰਜ਼ਾਮੰਦੀ ਨਾਲ ਇਸ ਰਾਸ਼ਟਰੀ ਲੋਕ ਅਦਾਲਤ ਜ਼ਰੀਏ ਹੱਲ ਕਰਨਾ ਚਾਹੰੁਦਾ ਹੈ ਤਾਂ ਉਹ ਆਪਣੀ ਅਰਜ਼ੀ ਆਪਣੇ ਸਬੰਧਤ ਕੋਰਟ ਵਿਚ ਜਾਂ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਦੇ ਸਕਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਹੱਲ ਕੀਤੇ ਜਾਂਦੇ ਮੁਕੱਦਮਿਆਂ ਦੀ ਅੱਗੇ ਕਿਸੇ ਵੀ ਅਦਾਲਤ ਵਿੱਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤ ਰਾਹੀਂ ਹੱਲ ਕੀਤੇ ਗਏ ਮਾਮਲੇ ਦਾ ਫੈਸਲਾ ਅੰਤਿਮ ਹੰੁਦਾ ਹੈ। ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਡ ਜੂਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨਤਾਰਨ ਜੀ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਣੇ ਮੁਕੱਦਮੇ ਹੱਲ ਕਰਵਾਉਣ ਲਈ ਜਿਥੇ ਲੋਕਾਂ ਦੇ ਪੈਸੇ ਦੀ ਬਚਤ ਹੰੁਦੀ ਹੈ ਉਥੇ ਦੋਹਾਂ ਧਿਰਾਂ ਵਿੱਚ ਪ੍ਰੇਮ ਪਿਆਰ ਵੀ ਬਣਿਆ ਰਹਿੰਦਾ ਹੈ ਅਤੇ ਕੋਈ ਵੀ ਧਿਰ ਆਪਣੇ ਆਪ ਨੂੰ ਜਿੱਤੀ ਜਾ ਹਾਰੀ ਮਹਿਸੂਸ ਨਹੀਂ ਕਰਦੀ। ਉਨਾਂ ਨੇ ਇਹ ਵੀ ਦੱਸਿਆ ਕਿ ਹੁਣ ਅਗਲੀ ਕੋਮੀ ਲੋਕ ਅਦਾਲਤ 12-11-2022 ਨੂੰ ਲੱਗੇਗੀ।
ਜਿਆਦਾ ਜਾਣਕਾਰੀ ਲਈ ਟੋਲ ਫ੍ਰੀ ਨੰ. 15100, 1968 ਅਤੇ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਤਰਨ ਦੇ ਨੰ. 01852-223291 ਤੋ ਜਾਣਕਾਰੀ ਲਈ ਜਾ ਸਕਦੀ ਹੈ।