Close

988 samples were taken from various government hospitals today for testing of Covid-19 – Deputy Commissioner

Publish Date : 05/07/2021

ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 988 ਸੈਂਪਲ ਹੋਰ-ਡਿਪਟੀ ਕਮਿਸ਼ਨਰ
ਜ਼ਿਲ੍ਹੇ ਵਿੱਚ ਹੁਣ ਤੱਕ 1,97,488 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ
ਤਰਨ ਤਾਰਨ, 02 ਜੁਲਾਈ :
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 988 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 345 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 03 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 342 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 405 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,97,488 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,88,843 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,80,657 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 643 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7925 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7501 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 58 ਹੈ, ਜਿੰਨਾਂ ਵਿੱਚੋਂ 33 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 08 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 01 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 02 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿੱਚ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।