Appeal to the farmers of the district not to set fire to the stem of the wheat stem
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ
ਤਰਨ ਤਾਰਨ, 16 ਅਪ੍ਰੈਲ :
ਮੁੱਖ ਖੇਤੀਬਾੜੀ ਅਫਸਰ ਡਾ. ਹਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਜ਼ਿਲ੍ਹ ਦੇੇ ਕਿਸਾਨਾਂ ਤੋ ਸਹਿਯੋਗ ਮੰਗ ਕੀਤੀ।
ਉਹਨਾਂ ਜ਼ਿਲ੍ਹੇ ਦੇ ਸਮੁੱਚੇ ਕਿਸਾਨਾਂ ਕਿਹਾ ਕਿ ਉਹ ਕਣਕ ਦੇ ਨਾੜ ਤੋ ਤੂੜੀ ਬਣਾਉਣ ਅਤੇ ਕਿਸਾਨਾਂ ਨੂੰ ਕੁਦਰਤੀ ਸੋਮੇ ਜਿਵੇਂ ਕਿ ਜ਼ਮੀਨ, ਪਾਣੀ, ਵਾਤਾਵਰਣ ਨੂੰ ਗੰਦਲਾ ਹੋਣ ਤੋ ਬਚਾਉਣ ਅਤੇ ਮਿੱਤਰ ਕੀੜਿਆਂ ਦੀ ਸਾਂਭ-ਸੰਭਾਲ ਕਰਨ । ਉਹਨਾਂ ਜ਼ਿਲ੍ਹੇ ਅਗਾਂਹ ਵਧੁ ਕਿਸਾਨਾਂ ਨੂੰ ਪਿੰਡਾਂ ਦੀਆਂ ਸੱਥਾਂ, ਗੁਰਦੁਆਰਿਆਂ ਤੇ ਹੋਰ ਧਾਰਮਿਕ ਅਸਥਾਨਾਂ ਤੋ ਅਨਾਊਂਸਮੈਂਟਾਂ ਕਰਵਾਉਣ, ਅੱਗ ਨਾਲ ਹੋਣ ਵਾਲੇ ਨੁਕਸਾਨ ਅਤੇ ਸੜਕੀ ਹਾਦਸਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਕਿਹਾ ਕਿ ਜਿਥੇ ਵੀ ਕੁਦਰਤੀ ਤੌਰ ‘ਤੇ ਅੱਗ ਲੱਗਣ ਦੀ ਸੰਭਾਵਨਾ ਹੁੰਦੀ ਹੈ, ਉਥੇ ਅਗਾਂਹੂ ਪਾਣੀ, ਰੇਤ, ਮਿੱਟੀ ਅਤੇ ਫਾਇਰ ਬਿਰਗੇੇਡ ਦਾ ਇੰਤਜਾਮ ਰੱਖਣ।
ਉਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਵਿਅਕਤੀਆਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਯਮਾਂ ਅਤੇ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਜ਼ਮੀਨ ਪੱਧਰੀ ਕਰਵਾਉਣ, ਮਿੱਟੀ ਪਰਖ ਕਰਵਾਉਣ, ਦੇਸੀ ਰੂੜੀ ਅਤੇ ਹਰੀ ਖਾਦ ਤਿਆਰ ਕਰਕੇ ਖੇਤਾਂ ਵਿੱਚ ਮਿਲਾਉਣ ਦੀ ਅਪੀਲ ਕੀਤੀ ਅਤੇ ਝੋਨੇ/ਬਾਸਮਤੀ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਸਿੱਧੀ ਬਿਜਾਈ ਰਾਹੀਂ ਬੀਜਣ ਨੂੰ ਤਰਜੀਹ ਦੇਣ ਲਈ ਕਿਹਾ ਅਤੇ ਉਹਨਾਂ ਕਿਸਾਨਾਂ ਨੂੰ ਪ੍ਰਮਾਣਿਤ ਬੀਜ ਏਜੰਸੀਆਂ ਰਾਹੀਂ ਪੱਕਾ ਬਿੱਲ ਲੈ ਕੇ ਹੀ ਖਰੀਦਣ ਲਈ ਪ੍ਰੇਰਿਤ ਕੀਤਾ।