ਬੰਦ ਕਰੋ

ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਸੰਭਾਵੀਂ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ

ਪ੍ਰਕਾਸ਼ਨ ਦੀ ਮਿਤੀ : 17/08/2019
 
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸੰਭਾਵੀਂ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖਣ ਲਈ
ਸ਼ਾਮ 8 ਵਜੇ ਤੋਂ ਸਵੇਰੇ 6 ਵਜੇ ਤੱਕ ਠੀਕਰੀ ਪਹਿਰਾ ਲਾਉਣ ਦੇ ਹੁਕਮ ਜਾਰੀ
ਤਰਨ ਤਾਰਨ, 17 ਅਗਸਤ :
ਪੰਜਾਬ ਸਰਕਾਰ ਵੱਲੋਂ ਅਗਲੇ 72 ਘੰਟਿਆਂ ਵਿੱਚ ਭਾਰੀ ਬਾਰਸ਼ ਦੀ ਚਿਤਾਵਨੀ ਦਿੱਤੀ ਗਈ ਹੈ ਅਤੇ ਭਾਖੜਾ ਡੈਮ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ। ਇਸ ਸਥਿਤੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਹੋਏ ਦਰਿਆਵਾਂ, ਨਦੀਆਂ, ਡਰੇਨਾਂ ਅਤੇ ਨਹਿਰਾਂ ਦੇ ਪਾਣੀ ਵੱਧਣ ਕਾਰਨ, ਕੰਢਿਆਂ ਦੇ ਖੁਰਨ ਕਾਰਨ ਪਾੜ੍ਹ ਪੈਣ ਦਾ ਖਤਰਾ ਹੈ, ਇਸ ਲਈ ਅਜਿਹੇ ਹਾਲਾਤਾਂ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹਨਾਂ ਥਾਵਾਂ ਦੀ ਸੁਰੱਖਿਆ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰਾ ਲਾੳੇੁਣ ਦੀ ਜ਼ਰੂਰਤ ਹੈ।
ਜ਼ਿਲ੍ਹੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਵਾਸਤੇ ਢੁਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਆਈ. ਏ ਐੱਸ. ਨੇ “ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਤਰਨ ਤਾਰਨ ਜ਼ਿਲ੍ਹੇ ਅੰਦਰ ਸਾਰੇ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ਼ ਵਿਅਕਤੀ ਉਕਤ ਸਥਿਤੀ ਨੂੰ ਕਾਇਮ ਰੱਖਣ/ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 6 ਵਜੇ ਤੱਕ ਗਸ਼ਤ ਕਰਨ ਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।
ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਸ਼ਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਲਾਗੂ ਕਰਵਾਉਣਗੀਆਂ।ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਂਊ ਸੂਚਨਾ ਸਬੰਧਿਤ ਮੁੱਖ ਥਾਣਾ ਅਫ਼ਸਰ ਤੇ ਦਫ਼ਤਰ ਡਿਪਟੀ ਕਮਿਸ਼ਨਰ ਤਰਨ ਤਾਰਨ ਨੂੰ ਸਮੇਂ ਸਿਰ ਦੇਣਗੀਆਂ।ਇਹ ਹੁਕਮ 16 ਅਕਤੂਬਰ, 2019 ਤੱਕ ਲਾਗੂ ਰਹਿਣਗੇ।