Close

Rs 330 crore 48 lakh paid to farmers for paddy procurement in district-Deputy Commissioner

Publish Date : 18/10/2019
 
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਕੀਤੀ ਗਈ 330 ਕਰੋੜ 48 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ 
ਜ਼ਿਲਾ ਤਰਨ ਤਾਰਨ ਦੀਆਂ ਮੰਡੀਆਂ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 485539 ਮੀਟ੍ਰਿਕ ਟਨ ਝੋਨੇ ਦੀ ਖਰੀਦ
ਤਰਨ ਤਾਰਨ 18 ਅਕਤੂਬਰ: 
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਅੱਜ ਤੱਕ 330 ਕਰੋੜ 48 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ 18 ਅਕਤੂਬਰ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ 493210 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ 485539 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। 
ਉਹਨਾਂ ਦੱਸਿਆ ਕਿ ਵੀਰਵਾਰ ਤੱਕ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਖਰੀਦ ਕੀਤੇ ਗਏ ਝੋਨੇ ‘ਚੋ ਹੁਣ ਤੱਕ 136929 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਬਾਕੀ ਝੋਨੇ ਦੀ ਮੰਡੀਆਂ ਵਿੱਚੋਂ ਜਲਦੀ ਚੁਕਾਈ ਲਈ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਸਾਰੀਆਂ ਖਰੀਦ ਏਜੰਸੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ 48 ਘੰਟਿਆਂ ਦੇ ਅੰਦਰ-ਅੰਦਰ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਦੱਸਿਆ ਕਿ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ੳੱੁਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ ਹਾਜ਼ਰ ਰਹਿਣਗੇ ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕ�� ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ । 
———-