• ਸਮਾਜਿਕ ਮੀਡੀਆ ਲਿੰਕ
  • ਸਾਈਟ ਮੈਪ
  • Accessibility Links
  • ਪੰਜਾਬੀ
ਬੰਦ ਕਰੋ

ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ

ਪ੍ਰਕਾਸ਼ਨ ਦੀ ਮਿਤੀ : 10/11/2019
 
ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਦਿੱਤੀ ਜਾਵੇਗੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ ਖੇਤੀਬਾੜੀ ਵਿਭਾਗ ਤੇ ਸਰਪੰਚਾਂ ਨੂੰ ਦਿੱਤੀਆਂ ਹਦਾਇਤਾਂ
ਜ਼ਿਲੇ ਦੇ ਸਮੂਹ ਕਿਸਾਨ ਵੀਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ
ਤਰਨ ਤਾਰਨ, 10 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਲਈ 5 ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨ, ਜੋ ਗੈਰ ਬਾਸਮਤੀ ਝੋਨੇ ਦੀ ਖੇਤੀ ਕਰਦੇ ਹਨ ਤੇ ਜਿਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਣੀ ਹੈ।
ਉਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਜਿਵੇਂ ਕਿ ਵਧੀਕ ਡਿਪਟੀ ਕਮਿਸ਼ਨਰ, ਸਮੂਹ ਐਸ.ਡੀ.ਐਮਜ਼, ਜ਼ਿਲਾ ਵਿਕਾਸ ਤੇ ਪੰਚਾਇਤ ਅਫਸਰ ਅਤੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਉਹ ਸਰਪੰਚਾਂ ਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰਕੇ ਯੋਗ ਛੋਟੇ ਤੇ ਸੀਮਾਂਤ ਕਿਸਾਨਾਂ ਜੋ ਗੈਰ ਬਾਸਮਤੀ ਝੋਨੇ ਦੀ ਖੇਤੀ ਕਰਦੇ ਹਨ ਅਤੇ ਉਨਾਂ ਨੇ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜੀ ਹੋਵੇ, ਉਨਾਂ ਨੂੰ ਵਿੱਤੀ ਸਹਾਇਤਾ ਮੁੱਹਈਆ ਕਰਵਾਈ ਜਾਣੀ ਯਕੀਨੀ ਬਣਾਉਣ। ਉਨਾਂ ਕਿਹਾ ਕਿ ਵਿੱਤੀ ਸਹਾਇਤਾ ਲੈਣ ਲਈ ਕਿਸਾਨ ਵੀਰਾਂ ਨੂੰ ਇਕ ਸਵੈ-ਤਸਦੀਕ ਫਾਰਮ ਭਰਨਾ ਹੋਵੇਗਾ ਜੋ ਕਿ ਖੇਤੀਬਾੜੀ ਵਿਭਾਗ ਜਾਂ ਪੰਚਾਇਤ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਤੇ ਸਰਪੰਚਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ (ਛੋਟੇ ਤੇ ਸੀਮਾਂਤ ਕਿਸਾਨ) ਇਸ ਵਿੱਤੀ ਸਹਾਇਤਾ ਨੰੁ ਲੈਣ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਕਿਸਾਨ ਆਪਣੀ ਸਹੀ ਜਾਣਕਾਰੀ ਫਾਰਮ ਵਿੱਚ ਭਰਨ ਅਤੇ ਸਬੰਧਤ ਵਿਭਾਗ ਤੇ ਪੰਚਾਇਤ ਵੱਲੋਂ ਪਾਰਦਰਸ਼ੀ ਢੰਗ ਨਾਲ ਹਰੇਕ ਯੋਗ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਦੇਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨਾਂ ਜ਼ਿਲੇ ਦੇ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਜ਼ਮੀਨ ਵਿੱਚ ਹੀ ਗਾਲੀ ਜਾਵੇ। 
————