ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਸਕੂਲ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦਾ ਹੁਕਮ ਜਾਰੀ ਇਹ ਹੁਕਮ 4 ਜਨਵਰੀ 2020 ਤੱਕ ਲਾਗੂ ਰਹੇਗਾ ।
ਪ੍ਰਕਾਸ਼ਨ ਦੀ ਮਿਤੀ : 20/12/2019

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਸਕੂਲ ਬੰਦ
ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦਾ ਹੁਕਮ ਜਾਰੀ
ਤਰਨ ਤਾਰਨ 20 ਦਸੰਬਰ :
ਸਰਦ ਰੁੱਤਾ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ ਅਤੇ ਧੁੰਦ ਵੀ ਪੈ ਰਹੀ ਹੈ, ਇਸ ਕਰਕੇ ਛੋਟੇ ਬੱਚਿਆਂ ਦੀ ਸਿਹਤ ਖਰਾਬ ਹੋਣ ਦਾ ਜ਼ਿਆਦਾ ਡਰ ਹੈ।ਇਸ ਤੋਂ ਇਲਾਵਾ ਸੰਘਣੀ ਧੁੰਦ ਕਾਰਨ ਕਈ ਥਾਵਾਂ ਤੇ ਕਈ ਹਾਦਸੇ ਵੀ ਵਾਪਰ ਚੁੱਕੇ ਹਨ ਅਤੇ ਕਈ ਕੀਮਤੀ ਜਾਨਾਂ ਵੀ ਜਾ ਚੁੱਕੀਆਂ ਹਨ, ਜਿੰਨਾਂ ਵਿਚ ਅਧਿਆਪਕ ਤੇ ਛੋਟੇ ਬੱਚੇ ਵੀ ਸ਼ਾਮਲ ਹਨ । ਅਜਿਹੇ ਹਾਲਾਤਾਂ ਵਿਚ ਘਟਨਾਵਾਂ ਨਾ ਵਾਪਰਨ ਇਸ ਲਈ ਚੌਕਸੀ ਵਰਤਣ ਦੀ ਲੋੜ ਹੈ ।
ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਛੋਟੇ ਬੱਚਿਆਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਨੂੰ ਮੱਦੇ ਨਜ਼ਰ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਅਤੇ ਸਕੂਲ ਬੰਦ ਹੋਣ ਦਾ ਸਮਾਂ ਦੁਪਹਿਰ 2 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ।ਇਹ ਹੁਕਮ 4 ਜਨਵਰੀ 2020 ਤੱਕ ਲਾਗੂ ਰਹੇਗਾ ।
———-