ਜ਼ਿਲ੍ਹੇ ਦੇ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੱਗਭੱਗ 23 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 30/12/2019

ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ “ਓਟ” ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਲੱਗਭੱਗ 23 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਕੀਤਾ ਜਾ ਰਿਹਾ ਹੈ ਮੁਫ਼ਤ ਇਲਾਜ-ਡਿਪਟੀ ਕਮਿਸ਼ਨਰ
ਤਰਨ ਤਾਰਨ, 30 ਦਸੰਬਰ :
ਜ਼ਿਲੇ ਵਿਚ ਚੱਲ ਸਰਕਾਰੀ ‘ਓਟ’ ਕਲੀਨਿਕਾਂ, ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਨਸ਼ੇ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਲੱਗੱਭਗ 23 ਹਜ਼ਾਰ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਸਮੇਂ 10 “ਓਟ” ਕਲੀਨਿਕ ਚੱਲ ਰਹੇ ਹਨ ਅਤੇ 4 ਹੋਰ “ਓਟ” ਕਲੀਨਿਕ ਜਲਦੀ ਖੋਲ੍ਹੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿਚੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ “ਡੈਪੋ” ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਪ੍ਰੋਗਰਾਮ ਤਹਿਤ ਆਮ ਲੋਕਾਂ ਦੇ ਸਹਿਯੋਗ ਨਾਲ ਜਨਤਾ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ।ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਚੱਲ “ਓਟ” ਕਲੀਨਿਕਾਂ, ਓ. ਐੱਸ. ਟੀ. ਤੇ ਮੁੜ ਵਸੇਬਾ ਕੇਂਦਰਾਂ ਅਤੇ ਨਸ਼ਾ ਛੁਡਾਊ ਸੈਂਟਰਾਂ ਵਿੱਚ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਨੂੰ ਰਜਿਸਟਰਡ ਕਰਕੇ ਉਹਨਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 3 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ `ਚ ਵੀ ਮਰੀਜਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 10 “ਓਟ ਕਲੀਨਿਕ”, ਕਮਿਊਨਿਟੀ ਹੈੱਲਥ ਸੈਂਟਰ ਘਰਿਆਲਾ, ਖੇਮਕਰਨ, ਸੁਰ ਸਿੰਘ, ਕੈਰੋਂ, ਕਸੇਲ, ਮੀਆਂਵਿੰਡ, ਸਰਹਾਲੀ ਅਤੇ ਠਰੂ (ਝਬਾਲ), ਤੋਂ ਇਲਾਵਾ ਸਬ-ਡਵੀਜ਼ਨਲ ਹਸਪਤਾਲ ਖਡੂਰ ਸਾਹਿਬ ਅਤੇ ਭੱਗੂਪੁਰ (ਪੱਟੀ) ਵਿਖੇ ਚੱਲ ਰਹੇ ਹਨ।ਇਹਨਾਂ ਤੋਂ ਇਲਾਵਾ ਭਿੱਖੀਵਿੰਡ, ਹਰੀਕੇ ਪੱਤਣ, ਪੱਟੀ ਅਤੇ ਤਰਨ ਤਾਰਨ ਵਿਖੇ ਵੀ ਨਵੇਂ “ਓਟ ਕਲੀਨਿਕ” ਜਲਦੀ ਸ਼ੁਰੂ ਕੀਤੇ ਜਾਣਗੇ।
ਉਹਨਾਂ ਕਿਹਾ ਕਿ ਜ਼ਿਲਾ ਤਰਨ ਤਾਰਨ ਵਿਚ ਡੈਪੋ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕੀਤਾ ਜਾ ਰਿਹਾ ਹੈੈ ਅਤੇ ਜ਼ਿਲੇ ਵਿਚ ਹੁਣ ਤੱਕ 29983 ਡੈਪੋ ਵਲੰਟੀਅਰ ਰਜਿਸਟਰਡ ਕੀਤੇ ਗਏ ਅਤੇ 4336 ਨਸ਼ਾ ਰੋਕੂ ਨਿਰਗਾਨ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਪਿੰਡ ਪੱਧਰ `ਤੇ ਜਾ ਕੇ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ੁਰੂ ਕੀਤੇ ਗਏ “ਬੱਡੀ” ਪ੍ਰੋਗਰਾਮ ਅਧੀਨ ਜ਼ਿਲੇ ਦੇ 597 ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ।ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੱਡੀ ਪ੍ਰੋਗਰਾਮ ਤਹਿਤ 35994 ਬੱਡੀ ਗਰੁੱਪ ਬਣਾਏ ਗਏ ਹਨ, ਜਿੰਨ੍ਹਾਂ ਵਿੱਚ 179970 ਸਕੂਲੀ ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਹੈ ਅਤੇ 4449 ਸੀਨੀਅਰ ਬੱਡੀ ਹਨ।
——————-