Increase in facilities provided by the Punjab Government through the Sewa kenders
Publish Date : 19/02/2020
ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਤੋਂ ਮਿਲਣ ਵਾਲੀਆਂ ਸਹੂਲਤਾਂ ਵਿੱਚ ਵਾਧਾ-ਡਿਪਟੀ ਕਮਿਸ਼ਨਰ
ਤਰਨ ਤਾਰਨ, 19 ਫਰਵਰੀ:
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਸੇਵਾ ਕੇਂਦਰਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਦਾ ਵਾਧਾ ਕੀਤਾ ਹੈ, ਜਿਸ ਤਹਿਤ ਲੋਕ ਹੁਣ ਆਪਣੇ ਨਜ਼ਦੀਕੀ ਸੇਵਾ ਕੇਂਦਰਾਂ ਤੋਂ ਆਈ. ਆਰ. ਸੀ. ਟੀ. ਸੀ. ਤਹਿਤ ਰੇਲ ਟਿਕਟਾਂ, ਬੱਸ ਟਿਕਟਾਂ ਅਤੇ ਫਾਸਟੈਗ ਵੀ ਪ੍ਰਾਪਤ ਕਰ ਸਕਣਗੇ ਅਤੇ ਉਨਾਂ ਦਾ ਰੀਚਾਰਜ ਵੀ ਕਰਾ ਸਕਣਗੇ।
ਸ੍ਰੀ ਸੱਭਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਸਾਸ਼ਕੀ ਸੁਧਾਰਾਂ ਤਹਿਤ ਲੋਕਾਂ ਨੂੰ ਕਈ ਤਰਾਂ ਸੁਵਿਧਾਵਾਂ ਨਜ਼ਦੀਕੀ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋ ਰਹੀਆਂ ਹਨ ਅਤੇ ਜਿਸ ਨਾਲ ਲੋਕਾਂ ਦੇ ਸਮੇਂ ਵਿੱਚ ਕਾਫੀ ਬੱਚਤ ਹੋ ਰਹੀ ਹੈ।
———-