ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਪ੍ਰਕਾਸ਼ਨ ਦੀ ਮਿਤੀ : 25/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਸਰਕਾਰੀ ਤੇ ਪਾ੍ਰਈਵੇਟ ਹਸਪਤਾਲਾਂ ਵਿੱਚ ਹੁਣ ਤੱਕ 3529 ਮਰੀਜਾਂ ਨੇ ਲਈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਤਰਨ ਤਾਰਨ ਵਿੱਚ ਲੋੜਵੰਦ ਮਰੀਜ਼ਾਂ ਨੂੰ ਮਿਲੀ 3 ਕਰੋੜ 22 ਲੱਖ 12 ਹਜ਼ਾਰ 320 ਰੁਪਏ ਤੋਂ ਵੱਧ ਦੇ ਮੁਫ਼ਤ ਇਲਾਜ ਦੀ ਸਹੂਲਤ
ਜ਼ਿਲਾ ਤਰਨ ਤਾਰਨ ਵਿੱਚ ਯੋਜਨਾ ਤਹਿਤ 2,11,689 ਪਰਿਵਾਰਾਂ ਨੂੰ ਜਾਰੀ ਕੀਤੇ ਗਏ ਈ-ਕਾਰਡ
ਤਰਨ ਤਾਰਨ, 25 ਫਰਵਰੀ :
ਪੰਜਾਬ ਸਰਕਾਰ ਵੱਲੋਂ ਨਗਦੀ ਰਹਿਤ 5 ਲੱਖ ਤੱਕ ਦੇ ਸਿਹਤ ਬੀਮਾ ਸਹੁਲਤ ਲਈ ਲਾਗੂ ਕੀਤੀ ਅਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਵਿਭਾਗ ਦੀ ਦੇਖ ਰੇਖ ਵਿਚ ਹੁਣ ਤੱਕ ਜ਼ਿਲੇ ਵਿਚ 2,11,689 ਲਾਭਪਾਤਰੀਆਂ ਪਰਿਵਾਰਾਂ ਨੂੰ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ ਵਿਚ ਇਸ ਸਕੀਮ ਦਾ ਲਾਭ 2,11,689 ਪਰਿਵਾਰਾਂ ਨੂੰ ਮਿਲਣਾ ਹੈ, ਜਦ ਕਿ ਪੂਰੇ ਪੰਜਾਬ ਵਿਚ ਇਸ ਸਕੀਮ ਵਿਚ 46 ਲੱਖ ਤੋਂ ਵੱਧ ਪਰਿਵਾਰ ਸ਼ਾਮਿਲ ਕੀਤੇ ਗਏ ਹਨ।
ਡਿਪਟੀ ਕਮਿਸ਼ਰਨ ਨੇ ਦੱਸਿਆ ਕਿ 24 ਫਰਵਰੀ ਤੱਕ ਜਿਲ੍ਹੇ ਵਿਚ ਇਸ ਸਕੀਮ ਤਹਿਤ 3529 ਮਰੀਜਾਂ ਨੇ ਆਪਣਾ ਇਲਾਜ ਕਰਵਾਇਆ ਹੈ, ਜਿਨਾਂ ਵਿਚੋਂ 1713 ਨੇ ਪ੍ਰਾਈਵੇਟ ਹਸਪਤਾਲਾਂ ਵਿਚੋਂ ਅਤੇ 1816 ਨੇ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਇਆ ਹੈ। ਉਹਨਾਂ ਦੱਸਿਆ ਕਿ ਇਹ ਯੋਜਨਾ ਸਰਕਾਰ ਵੱਲੋਂ 20 ਅਗਸਤ, 2019 ਨੂੰ ਸ਼ੁਰੂ ਕੀਤੀ ਗਈ ਸੀ ਅਤੇ 11 ਫਰਵਰੀ, 2020 ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 3107 ਮਰੀਜਾਂ ਨੂੰ 3 ਕਰੋੜ 22 ਲੱਖ 12 ਹਜ਼ਾਰ 320 ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।
ਉਨਾਂ ਨੇ ਦੱਸਿਆ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦਾ ਮਹੱਤਵਪੂਰਨ ਪ੍ਰੋਗਰਾਮ ਹੈ ਅਤੇ ਮੁੱਖ ਮੰਤਰੀ ਨੇ ਇਸ ਸਕੀਮ ਦਾ ਲਾਭ ਦੇਣ ਲਈ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰ, ਜੇ ਫਾਰਮ ਧਾਰਕ ਕਿਸਾਨ, ਛੋਟੇ ਵਪਾਰੀ, ਉਸਾਰੀ ਕਿਰਤੀ ਅਤੇ ਪੱਤਰਕਾਰਾਂ ਨੂੰ ਵੀ ਸ਼ਾਮਿਲ ਕੀਤਾ ਹੈ ਜਦ ਕਿ ਭਾਰਤ ਸਰਕਾਰ ਨੇ ਇਸ ਯੋਜਨਾ ਵਿਚ 2011 ਦੀ ਆਰਥਿਕ ਜਨਗਣਨਾ ਅਨੁਸਾਰ ਹੀ ਪਰਿਵਾਰਾਂ ਨੂੰ ਸ਼ਾਮਿਲ ਕੀਤਾ ਸੀ।
ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਨੇ ਦੱਸਿਆ ਕਿ ਇਸ ਸਕੀਮ ਸਬੰਧੀ ਕਿਸੇ ਵੀ ਤਰਾਂ ਦੀ ਜਾਣਕਾਰੀ ਲਈ ਲੋਕ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ਤੇ ਸੰਪਰਕ ਕਰ ਸਕਦੇ ਹਨ।