ਬੰਦ ਕਰੋ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੋਨਾ ਵਾਇਰਸ ਸਬੰਧੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਕੱਢਿਆ ਫਲੈਗ ਮਾਰਚ ਆਮ ਜਨਤਾ ਨੂੰ ਘਰਾਂ ਵਿੱਚ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ

ਪ੍ਰਕਾਸ਼ਨ ਦੀ ਮਿਤੀ : 24/03/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੋਨਾ ਵਾਇਰਸ ਸਬੰਧੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਕੱਢਿਆ ਫਲੈਗ ਮਾਰਚ
ਆਮ ਜਨਤਾ ਨੂੰ ਘਰਾਂ ਵਿੱਚ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ
ਤਰਨ ਤਾਰਨ, 24 ਮਾਰਚ: 
ਕਰੋਨਾ ਵਾਇਰਸ ਨੂੰ ਲੈ ਕੇ ਪੈਦਾ ਹੋਈ ਸਥਿਤੀ ਮੱਦੇਨਜ਼ਰ ਜ਼ਿਲ੍ਹੇ ਵਿੱਚ ਸ਼ੁਰੂ ਹੋਏ ਮਕੰਮਲ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਹੀ ਰਹਿਣ ਦਾ ਆਹਵਾਨ ਕਰਨ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਸ੍ਰੀ ਧਰੁਵ ਦਹੀਆ ਦੀ ਅਗਵਾਈ ਹੇਠ ਫਲੈਗ ਮਾਰਚ ਕੱਢਿਆ ਗਿਆ।
ਇਹ ਫਲੈਗ ਮਾਰਚ ਰੋਹੀ ਪੁਲ ਤੋਂ ਸ਼ੁਰੂ ਹੋ ਕੇੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਗੁਜ਼ਰਿਆ।ਇਸ ਫਲੈਗ ਮਾਰਚ ਵਿੱਚ ਪੁਲੀਸ ਵਿਭਾਗ ਦੀਆਂ ਟੁਕੜਿਆਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਸ਼ਾਮਲ ਸਨ।ਇਸ ਫਲੈਗ ਮਾਰਚ ਰਾਹੀਂ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਜਨਤਾ ਨੂੰ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਗਈ ਅਤੇ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਯਕੀਨੀ ਬਣਾਈ ਜਾਵੇ ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਪੰਜਾਬ ਸਰਕਾਰ ਨੇ ਘਰਾਂ ਦੇ ਅੰਦਰ ਹੀ ਰਹਿਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਇਸ ਭਿਆਨਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।ਉਨਾਂ ਦੱਸਿਆ ਕਿ ਭਾਵੇਂ ਕਿ ਸਿਹਤ ਵਿਭਾਗ ਵੱਲੋਂ ਹਾਲ ਦੀ ਘੜੀ ਜ਼ਿਲ੍ਹਾ ਤਰਨ ਤਾਰਨ ਵਿੱਚ ਕਿਸੇ ਵੀ ਕਰੋਨਾ ਵਾਇਰਸ ਨਾਲ ਪੀੜ੍ਹਤ ਮਰੀਜ਼ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ, ਪਰੰਤੂ ਇਸ ਸਬੰਧੀ ਸੰਪੂਰਨ ਤੌਰ ਤੇ ਅਹਿਤਿਆਤ ਰੱਖਣ ਅਤੇ ਜਾਗਰੂਕ ਰਹਿਣ ਦੀ ਲੋੜ ਹੈ। 
——————-