ਸੀਨੀਅਰ ਸਹਾਇਕ, ਦਫ਼ਤਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ, ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 4 ਅਧੀਨ ਸੇਵਾਵਾਂ ਤੋਂ ਮੁਅੱਤਲ
ਪ੍ਰਕਾਸ਼ਨ ਦੀ ਮਿਤੀ : 27/03/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਸੀਨੀਅਰ ਸਹਾਇਕ, ਦਫ਼ਤਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ, ਪੰਜਾਬ ਸਿਵਲ
ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 4 ਅਧੀਨ ਸੇਵਾਵਾਂ ਤੋਂ ਮੁਅੱਤਲ
ਤਰਨ ਤਾਰਨ, 27 ਮਾਰਚ :
ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਰੀ ਹੁਕਮਾਂ ਅਨੁਸਾਰ ਸ੍ਰੀ ਰਕੇਸ਼ ਕੁਮਾਰ ਸੀਨੀਅਰ ਸਹਾਇਕ, ਦਫ਼ਤਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ ਨੂੰ ਵੱਖ-ਵੱਖ ਮੀਟਿੰਗਾਂ ਵਿੱਚ ਹਾਜ਼ਰ ਨਾ ਹੋਣ, ਛੁੱਟੀ ਵਾਲੇ ਦਿਨ ਵੀ ਕੋਵਿਡ-19 ਮਹਾਂਮਾਰੀ ਦੇ ਚੱਲਦੇ ਅਹਿਮ ਕੰਮ ਦੌਰਾਨ ਦਫ਼ਤਰ ਵਿੱਚ ਹਾਜ਼ਰ ਨਾ ਹੋਣ, ਡਿਜ਼ਾਸਟਰ ਮੈਨੇਜਮੈਂਟ ਐਕਟ, 2005 ਲਾਗੂ ਹੋਣ ਦੇ ਬਾਵਜੂਦ, ਉਹਨਾਂ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਵਸਤੂਆਂ ਦੀ ਸਪਲਾਈ ਸਮੇਂ ਸਿਰ ਨਾ ਹੋਣ, ਅਲਾਟ ਕੀਤੀ ਗਈ ਡਿਊਟੀ ਨਿਭਾਉਣ ਤੋਂ ਇਨਕਾਰ ਕਰਨ ਕਰਕੇ, ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 4 ਅਧੀਨ ਸੇਵਾਵਾਂ ਤੋਂ ਮੁਅੱਤਲ ਕੀਤਾ ਜਾਂਦਾ ਹੈ ਅਤੇ ਮੁਅੱਤਲੀ ਅਧੀਨ ਆਪਦਾ ਹੈੱਡ ਕੁਆਟਰ, ਦਫ਼ਤਰ ਉੱਪ ਮੰਡਲ ਮੈਜਿਸਟਰੇਟ, ਖਡੂਰ ਸਾਹਿਬ ਹੋਵੇਗਾ।ਇਸ ਸਬੰਧੀ ਰੈਗੂਲਰ ਇੰਨਕੁਆਰੀ ਕਰਨ ਲਈ ਉੱਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਨੂੰ ਬਤੌਰ ਇੰਨਕੁਆਰੀ ਅਫ਼ਸਰ ਨਿਯੁਕਤ ਕੀਤਾ ਜਾਂਦਾ ਹੈ।
————-