Special Blood Camp organized in collaboration with District Red Cross Society
Publish Date : 10/04/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ
ਤਰਨ ਤਾਰਨ, 9 ਅਪ੍ਰੈਲ :
ਕਰੋਨਾ ਵਾਇਰਸ ਦੇ ਚੱਲਦੇ ਜ਼ਿਲ੍ਹੇ ਵਿੱਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਵਿੱਚ ਬਣੇ ਬਲੱਡ ਬੈਂਕ ਵਿੱਚ ਖੂਨ ਦੇ ਲੋੜੀਂਦੇ ਯੂਨਿਟਾਂ ਦੀ ਪੂਰਤੀ ਲਈ ਅੱਜ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਖੂਨਦਾਨ ਕਰਨ ਵਾਲੇ ਵਲੰਟੀਅਰਾਂ ਦਾ ਹੌਂਸਲਾ ਅਫ਼ਜਾਈ ਕਰਨ ਲਈ ਵਿਸ਼ੇਸ ਤੌਰ ‘ਤੇ ਪਹੁੰਚੇ।ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਅਤੇ ਸੈਕਟਰੀ ਰੈੱਡ ਕਰਾਸ ਸੋਸਾਇਟੀ ਸ੍ਰੀ ਟੀ. ਐੱਸ. ਰਾਜਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਨੇ ਦੱਸਿਆ ਕਿ ਅੱਜ ਦੇ ਇਸ ਖੂਨਦਾਨ ਕੈਂਪ ਵਿੱਚ ਅੰਤਰਰਾਸ਼ਟਰੀ ਕੱਬਡੀ ਖਿਡਾਰੀਆਂ ਵੱਲੋਂ ਖੂਨਦਾਨ ਕੀਤਾ ਗਿਆ।ਉਹਨਾਂ ਦੱਸਿਆ ਕਿ ਇਹ ਖੂਨਦਾਨ ਕੈਂਪ ਰੋਜ਼ਾਨਾ ਲਗਾਇਆ ਜਾਵੇਗਾ ਅਤੇ ਹਫ਼ਤੇ ਵਿੱਚ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ 50 ਯੂਨਿਟ ਦਾ ਯੋਗਦਾਨ ਪਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੱਟੀ ਵਿੱਚ ਵੀ ਰੋਜ਼ਾਨਾ ਖੂਨਦਾਨ ਕੈਂਪ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਲੱਗਭੱਗ 8 ਤੋਂ 10 ਨੌਜਵਾਨਾਂ ਵੱਲੋਂ ਖੂਨਦਾਨ ਕੀਤਾ ਜਾ ਰਿਹਾ ਹੈ।ਉਹਨਾਂ ਕਿ ਅੱਜ ਦੇ ਕੈਂਪ ਵਿੱਚ ਖੂਨਦਾਨ ਕਰਨ ਵਾਲਾ ਨੌਜਵਾਨ ਗੁਰਮੁੱਖ ਸਿੰਘ 11ਵੀਂ ਵਾਰ ਖੂਨਦਾਨ ਕਰ ਰਿਹਾ ਹੈ, ਜਿਸ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਖੂਨਦਾਨ ਇੱਕ ਮਹਾਂਦਾਨ ਹੈ ਅਤੇ ਖੂਨਦਾਨ ਕਰਕੇ ਅਸੀਂ ਕਿਸੇ ਨੂੰ ਨਵਾਂ ਜੀਵਨ ਦੇ ਸਕਦੇ ਹਾਂ।
————