ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 40 ਹੋਈ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ 26 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ
ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਗਿਣਤੀ 40 ਹੋਈ
ਤਰਨ ਤਾਰਨ, 3 ਮਈ :
ਪੰਜਾਬ ਤੋਂ ਬਾਹਰਲੇ ਰਾਜਾਂ ਤੋਂ ਪਰਤੇ ਜ਼ਿਲ੍ਹੇ ਦੇ ਲੋਕਾਂ ਦੇ ਲਏ ਗਏ ਨਮੂਨਿਆਂ ਵਿਚੋਂ 26 ਹੋਰ ਦੀ ਟੈਸਟ ਰਿਪੋਰਟ ਕੋਵਿਡ-19 ਪੋਜ਼ਟਿਵ ਆਉਣ ਨਾਲ ਹੁਣ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਬਿਮਾਰੀ ਨਾਲ ਲੜ ਰਹੇ ਲੋਕਾਂ ਦੀ ਕੁੱਲ ਗਿਣਤੀ 40 ਹੋ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਪੋਜ਼ਟਿਵ ਆਏ ਨਵੇਂ ਕੇਸਾਂ ਨੂੰ ਇਕਾਂਤਵਾਸ ਕੇਂਦਰਾਂ ਤੋਂ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਮੈਡੀਕਲ ਕਾਲਜ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ ਸੈਂਪਲਾਂ ਵਿੱਚੋਂ ਅੱਜ 115 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਸ ਵਿੱਚ 26 ਸੈਂਪਲ ਪੋਜ਼ਟਿਵ ਅਤੇ 89 ਸੈਂਪਲ ਨੈਗੇਟਿਵ ਪਾਏ ਗਏ ਹਨ।
ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਰੋਨਾ ਵਾਇਰਸ ਤੋਂ ਪੀੜ੍ਹਤ ਪਾਏ ਗਏ ਮਰੀਜ਼ਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸੰਪਰਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਉਹਨਾਂ ਦੀ ਵੀ ਜਾਂਚ ਕੀਤੀ ਜਾ ਸਕੇ।
————–