Close

3,70,132 metric tonnes of wheat arrived from mandis of the district till May 11: Deputy Commissioner

Publish Date : 12/05/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਦੇ ਮੰਡੀਆਂ ਵਿੱਚੋਂ 11 ਮਈ ਤੱਕ ਕੀਤੀ ਗਈ 3,70,132 ਮੀਟਰਿਕ ਟਨ ਕਣਕ ਦੀ ਚੁਕਾਈ-ਡਿਪਟੀ ਕਮਿਸ਼ਨਰ
ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼
ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 824 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਤਰਨ ਤਾਰਨ, 12 ਮਈ :
ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 11 ਮਈ ਤੱਕ 3,70,132 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦ ਕੀਤੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏੇ ਹਨ।
ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਉਹਨਾਂ ਦੱਸਿਆ ਕਿ ਜ਼ਿਲੇ੍ਹ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ।ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ 11 ਮਈ ਤੱਕ 824 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਗਈ ਹੈ।ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਆਦੇਸ਼ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਮਈ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 5,72,263 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 5,66,775 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,61,152 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,13,572 ਮੀਟ੍ਰਿਕ ਟਨ, ਪਨਸਪ ਵੱਲੋਂ 1,00,591 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 89,158 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,02,282 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਅਪੀਲ ਕੀਤੀ ਕਿ ਕੋਵਿਡ-19 ਦੇ ਮੱਦੇਨਜ਼ਰ ਮੰਡੀਆਂ ਵਿੱਚ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।ਕਿਸਾਨ ਅਤੇ ਮਜ਼ਦੂਰ ਮੰਡੀਆਂ ਵਿੱਚ ਆਪਸ ‘ਚ “ਸ਼ੋਸਲ ਡਿਟੈਸਿੰਗ” ਕਾਇਮ ਰੱਖਣਾ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਰੰਧਾਵਾ ਤੋਂ ਇਲਾਵਾ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।
————-