ਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜਿੰਗ ਪੈਂਡਲ ਮਸ਼ੀਨਾਂ, ਮਾਸਕ ਅਤੇ ਸੈਨੇਟਾਈਜ਼ਰ ਭੇਂਟ
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੈਨੇਟਾਈਜਿੰਗ ਪੈਂਡਲ ਮਸ਼ੀਨਾਂ, ਮਾਸਕ ਅਤੇ ਸੈਨੇਟਾਈਜ਼ਰ ਭੇਂਟ
ਕੋਵਿਡ-19 ਦੇ ਚੱਲਦੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਹਰ ਖੇਤਰ ਵਿੱਚ ਮਿਲ ਰਿਹਾ ਸਹਿਯੋਗ-ਡਿਪਟੀ ਕਮਿਸ਼ਨਰ
ਤਰਨ ਤਾਰਨ, 14 ਮਈ :
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਰੋਟਰੀ ਕਲੱਬ ਅੰਮ੍ਰਿਤਸਰ ਮਿਡ-ਟਾਊਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਨੂੰ 2 ਸੈਨੇਟਾਈਜਿੰਗ ਪੈਂਡਲ ਮਸ਼ੀਨਾਂ, 400 ਮਾਸਕ ਅਤੇ 20 ਲੀਟਰ ਸੈਨੇਟਾਈਜ਼ਰ ਭੇਂਟ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਐੱਸ. ਬੀ. ਐੱਸ. ਪੋਲੀਟੈਕਨਿਲ ਕਾਲਜ ਪੱਟੀ ਤੋਂ ਸ੍ਰੀ ਰਾਜੇਸ਼ ਭਰਦਵਾਜ, ਸ੍ਰੀ ਕਪਿਲ ਸ਼ਰਮਾ, ਵਿਨੋਦ ਪਟਵਾਰੀ ਅਤੇ ਸ੍ਰੀ ਸੁਰਿੰਦਰ ਉੱਪਲ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੱਭਰਵਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਧਾਰਮਿਕ ਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਹਰ ਖੇਤਰ ਵਿੱਚ ਸਹਿਯੋਗ ਮਿਲ ਰਿਹਾ ਹੈ।ਇਸ ਤੋਂ ਇਲਾਵਾ ਵਿੱਦਿਅਕ ਅਤੇ ਵਪਾਰਕ ਅਦਾਰਿਆਂ ਵੱਲੋਂ ਵੀ ਕੋਵਿਡ ਰਾਹਤ ਵੰਡ ਦੇਣ ਵਿਚ ਆਪਣਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਸਮੂਹ ਧਾਰਮਿਕ ਤੇ ਸਮਾਜ-ਸੇਵੀ ਸੰਗਠਨਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਉਹ ਮੁਸ਼ਕਿਲ ਦੇ ਇਸ ਦੌਰ ਵਿੱਚ ਲੋਕਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਕਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਆਪਣਾ ਯੋਗਦਾਨ ਪਾਉਣ।
ਉਹਨਾਂ ਸਮੂਹ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਉਹ ਕਰਫ਼ਿਊ ਦੌਰਾਨ ਆਪਣੇ ਘਰਾਂ ਵਿੱਚ ਬਣੇ ਰਹਿਣ ਅਤੇ ਸਮਾਜਿਕ ਦੂਰੀ ਦੀ ਵਿਵਸਥਾ ਨੂੰ ਅਪਣਾਈ ਰੱਖਣ।ਉਨਾਂ ਨੇ ਕਿਹਾ ਕਿ ਇਹ ਪੂਰੇ ਸਮਾਜ ਲਈ ਇਕ ਮੁਸ਼ਕਿਲ ਦਾ ਦੌਰ ਹੈ, ਇੱਕ ਦੂਸਰੇ ਦੇ ਸਹਾਇਤਾ ਦੀ ਇਹ ਭਾਵਨਾ ਸਾਡਾ ਸਭ ਦਾ ਮਨੋਬਲ ਉੱਚਾ ਬਣਾਈ ਰੱਖੇਗੀ ਅਤੇ ਅਸੀਂ ਕੋਰਨਾ ਵਾਇਰਸ ਵਿਰੁੱਧ ਜੰਗ ਜਿੱਤਣ ਵਿੱਚ ਕਾਮਯਾਬ ਹੋਵਾਂਗੇ।