Rs 1050 crore 73 lakh paid to farmers for wheat procured till date-Deputy Commissioner
Publish Date : 21/05/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕਿਸਾਨਾਂ ਨੂੰ ਅੱਜ ਤੱਕ ਖਰੀਦੀ ਗਈ ਕਣਕ ਦੀ ਕੀਤੀ ਗਈ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਖਰੀਦ ਕੀਤੀ ਗਈ ਕਣਕ ਦੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਅਦਾਇਗੀ ਕਰਨੀ ਯਕੀਨੀ ਬਣਾਉਣ ਲਈ ਖਰੀਦ ਏਜੰਸੀਆਂ ਨੂੰ ਦਿੱਤੇ ਸਖਤ ਆਦੇਸ਼
ਤਰਨ ਤਾਰਨ, 21 ਮਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਅੱਜ ਤੱਕ 1050 ਕਰੋੜ 73 ਲੱਖ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਮੂਹ ਖਰੀਦ ਏਜੰਸੀਆਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਅੱਜ ਤੱਕ 5,39,074 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਮੰਡੀਆਂ ਵਿੱਚੋਂ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਸਖਤ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 6,07,850 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,07,850 ਮੀਟ੍ਰਿਕ ਟਨ ਕਣਕ ਦੀ ਹੀ ਖ਼ਰੀਦ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਪਨਗਰੇਨ ਵੱਲੋਂ 1,74,019 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1,19,609 ਮੀਟ੍ਰਿਕ ਟਨ, ਪਨਸਪ ਵੱਲੋਂ 1,07,478 ਮੀਟ੍ਰਿਕ ਟਨ, ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 97,618 ਮੀਟ੍ਰਿਕ ਟਨ ਅਤੇ ਐੱਫ਼. ਸੀ. ਆਈ. ਵੱਲੋਂ 1,09,125 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
————-