ਬੰਦ ਕਰੋ

ਲੋੜਵੰਦ ਪਰਿਵਾਰਾਂ ਨੂੰ ਜਾਰੀ ਕੀਤੀਆਂ ਗਈਆਂ 4500 ਨਵੀਆਂ ਰਾਸ਼ਨ ਕਿੱਟਾਂ- ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ

ਪ੍ਰਕਾਸ਼ਨ ਦੀ ਮਿਤੀ : 27/05/2020
DFSC

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਲੋੜਵੰਦ ਪਰਿਵਾਰਾਂ ਨੂੰ ਜਾਰੀ ਕੀਤੀਆਂ ਗਈਆਂ 4500 ਨਵੀਆਂ ਰਾਸ਼ਨ ਕਿੱਟਾਂ- ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ
ਤਰਨ ਤਾਰਨ, 27 ਮਈ :
ਖੁਰਾਕ ਤੇ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ ਲੋੜਵੰਦ ਪਰਿਵਾਰਾਂ ਨੂੰ 4500 ਨਵੀਆਂ ਰਾਸ਼ਨ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੀ ਵੰਡ ਮਿਤੀ 27 ਮਈ, 2020 ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਜਸਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਗਰੀਬ ਪਰੀਵਾਰਾਂ ਨੂੰ 3119 ਮੀਟਰਿਕ ਟਨ ਕਣਕ ਅਤੇ 15 ਮੀਟਰਿਕ ਟਨ ਦਾਲ ਮੁਫ਼ਤ ਵੰਡੀ ਜਾ ਚੁੱਕੀ ਹੈ ਅਤੇ ਕੁੱਲ 9535 ਮੀਟਰਕ ਟਨ ਕਣਕ ਅਤੇ 465 ਟਨ ਦਾਲ ਵੰਡੀ ਜਾਣੀ ਹੈ।ਉਹਨਾਂ ਕਿਹਾ ਕਿ ਕੋਵਿਡ-19 ਦੀ ਔਖੀ ਘੜੀ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਦੋ ਵੇਲੇ ਦੀ ਰੋਟੀ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ।
—————