39000 Ration Kits Distributed To Needy Families Of The District During Covid-19 Epidemic Under “Mission Fateh” -District Food And Supply Controller
ਦਫ਼ਤਰ ਜ਼ਿਲ਼੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
“ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ 39000 ਰਾਸ਼ਨ ਕਿੱਟਾਂ-ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ
ਆਤਮ ਨਿਰਭਰ ਸਕੀਮ ਅਧੀਨ ਜਾਰੀ ਕੀਤੀਆਂ ਗਈਆਂ 17,400 ਰਾਸ਼ਨ ਕਿੱਟਾਂ
ਤਰਨ ਤਾਰਨ, 9 ਜੂਨ :
ਖੁਰਾਕ ਤੇ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਯੋਗ ਅਗਵਾਈ ਅਤੇ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਪੰਜਾਬ ਚੰਡੀਗੜ੍ਹ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਜਿਲਾ ਤਰਨ ਤਾਰਨ ਵਿੱਚ ਕਿਸਾਨਾਂ ਦੀ 6,17,545.07 ਮੀਟਰਕ ਟਨ ਕਣਕ ਖਰੀਦ ਕਰਦੇ ਹੋਏ 1189 ਕਰੋੜ ਦੀ ਅਦਾਇਗੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਕਿਮੀ ਵਨੀਤ ਕੌਰ ਸੇਠੀ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੇ 10,238 ਕਿਸਾਨਾਂ ਨੂੰ ਐੱਮ. ਐੱਸ. ਪੀ. ਦਾ ਲਾਭ ਦਿੱਤਾ ਗਿਆ ਹੈ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ 39000 ਰਾਸ਼ਨ ਕਿੱਟਾਂ ਅਤੇ ਆਤਮ ਨਿਰਭਰ ਸਕੀਮ ਅਧੀਨ 17,400 ਰਾਸ਼ਨ ਕਿੱਟਾਂ ਜਾਰੀ ਕੀਤੀਆਂ ਗਈਆਂ ਹਨ।
ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵੱਲੋਂ ਚਲਾਈ ਜਾ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਗਰੀਬ ਪਰੀਵਾਰਾਂ ਨੂੰ ਕੁੱਲ 9535 ਮੀਟਰਕ ਟਨ ਕਣਕ ਅਤੇ 465 ਟਨ ਦਾਲ ਜਾਰੀ ਕੀਤੀ ਹੈ।ਉਹਨਾਂ ਕਿਹਾ ਕਿ ਕੋਵਿਡ-19 ਦੀ ਔਖੀ ਘੜੀ ਵਿੱਚ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਕਾਰਨ ਕਿਸੇ ਵੀ ਘਰ ਨੂੰ ਦੋ ਵੇਲੇ ਦੀ ਰੋਟੀ ਤੋਂ ਵਾਂਝਾ ਨਹੀ ਰਹਿਣ ਦਿੱਤਾ ਜਾਵੇਗਾ।
———–