Close

District Magistrate issued orders to close all shops / markets in the district on 20th and 21st June

Publish Date : 20/06/2020
ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਤੇ 21 ਜੂਨ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਦੁਕਾਨਾਂ/ਬਾਜ਼ਾਰਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ
ਤਰਨ ਤਾਰਨ, 19 ਜੂਨ :
ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਕੋਵਿਡ-19” ਦੀ ਰੋਕਥਾਮ ਲਈ ਸਮੇਂ-ਸਮੇਂ ਤੇ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।ਕੇਂਦਰ ਸਰਕਾਰ ਵੱਲੋਂ ਇਸ ਨੂੰ ਨੋਟੀਫਾਇਡ ਡਿਜ਼ਾਸਟਰ/ਅਪਾਤਕਾਲੀਨ ਸਥਿਤੀ ਵੀ ਘੋਸ਼ਿਤ ਕੀਤਾ ਜਾ ਚੁੱਕਾ ਹੈ।ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲੋਕਡਾਊਨ ਘੋਸ਼ਿਤ ਕੀਤਾ ਗਿਆ ਹੈ ਅਤੇ ਜਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸ਼ਨੀਵਾਰ ਸਵੇਰੇ 7.00 ਵਜੇ ਤੋਂ ਸ਼ਾਮ 5.00 ਵਜੇ ਤੱਕ ਦੁਕਾਨਾਂ ਖੋਲ੍ਹਣ ਸਬੰਧੀ ਛੋਟ ਦਿੱਤੀ ਗਈ ਹੈ।
ਜਿਲ੍ਹਾ ਤਰਨ ਤਾਰਨ ਵਿੱਚ ਮਿਤੀ 20 ਜੁਨ, 2002  ਨੂੰ ਚੌਦਸ ਅਤੇ ਮਿਤੀ 21 ਜੂਨ, 2020 ਨੂੰ ਮੱਸਿਆ ਦਾ ਦਿਹਾੜਾ ਮਨਾਇਆ ਜਾਂਦਾ ਹੈ। ਇਸ ਦਿਹਾੜੇ ‘ਤੇ ਜ਼ਿਲ੍ਹਾ ਤਰਨ ਤਾਰਨ ਦੇ ਬਜ਼ਾਰਾਂ ਵਿੱਚ ਲੋਕਾਂ ਦਾ ਭਾਰੀ ਇਕੱਠ ਹੋਣ ਦਾ ਖਦਸ਼ਾ ਹੈ ਅਤੇ ਜਿਆਦਾ ਭੀੜ ਹੋਣ ਕਰਕੇ, ਕੋਵਿਡ-19 ਦੇ ਦੁਸ਼ਪ੍ਰਭਾਵ ਕਰਕੇ ਕਰੋਨਾ ਵਾਇਰਸ ਦੇ ਫੈਲਣ ਦਾ ਡਰ ਹੈ। ਇਸ ਲਈ ਲੋਕਾਂ ਦੇ ਭਾਰੀ ਇਕੱਠ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰ ਬੰਦ ਕੀਤੇ ਜਾਣੇ ਜ਼ਰੂਰੀ ਹਨ।
ਇਸ ਲਈ ਸ੍ਰੀ ਕੁਲਵੰਤ ਸਿੰਘ, ਆਈ. ਏ. ਐੱਸ., ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਨੇ ਜ਼ਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਤਰਨ ਤਾਰਨ ਦੇ ਲੋਕਾਂ ਨੂੰ ਕੋਵਿਡ-19 ਦੇ ਦੁਸ਼ਪ੍ਰਭਾਵ ਤੋਂ ਬਚਾਉਣ ਲਈ ਮਿਤੀ 20 ਜੂਨ, 2020 (ਚੌਦਸ) ਅਤੇ 21 ਜੂਨ, 2020 (ਮੱਸਿਆ) ਨੂੰ ਜ਼ਿਲ੍ਹਾ ਤਰਨ ਤਾਰਨ ਦੇ ਸ਼ਹਿਰੀ ਤੇ ਪੇਂਡੂ ਖੇਤਰ ਦੀਆਂ ਦੀਆਂ ਸਾਰੀਆਂ ਦੁਕਾਨਾਂ/ ਬਜ਼ਾਰਾਂ ਨੂੰ ਬੰਦ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
————–