Close

A door-to-door survey conducted for prevention of corona virus in the district under Mission Fateh – Deputy Commissioner

Publish Date : 24/07/2020
DC

ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ
“ਮਿਸ਼ਨ ਫਤਹਿ” ਤਹਿਤ ਜ਼ਿਲੇ੍ਹ ਵਿਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਘਰ-ਘਰ ਜਾ ਕੇ ਕੀਤਾ ਗਿਆ ਸਰਵੇਖਣ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ 528 ਪਿੰਡਾਂ ਅਤੇ 93 ਵਾਰਡਾਂ ਦੇ 189447 ਘਰਾਂ ਵਿੱਚ ਜਾ ਕੇ 30 ਸਾਲ ਤੋਂ ਵੱਧ ਉਮਰ ਦੇ 4,57,038 ਲੋਕਾਂ ਦੀ ਕੀਤੀ ਜਾਂਚ
ਤਰਨ ਤਾਰਨ, 23 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਜਿਲੇ ਅੰਦਰ ਕਰੋਨਾ ਵਾਇਰਸ ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਲਈ ਜਿਲਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਘਰ-ਘਰ ਜਾ ਕੇ ਸਰਵੇਖਣ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਦੀਆਂ 1009 ਟੀਮਾਂ ਵੱਲੋਂ ਜ਼ਿਲ੍ਹੇ ਵਿੱਚ 30 ਸਾਲ ਤੋਂ ਵੱਧ ਉਮਰ ਦੇ ਲੱਗਭੱਗ 4,57,038 ਲੋਕਾਂ ਦਾ ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਹੋਰ ਕਰੋਨਿਕ ਬਿਮਾਰੀਆਂ ਸੰਧੀ ਸਰਵੇ ਕੀਤਾ ਗਿਆ ਹੈ ਅਤੇ ਨਾਲ ਹੀ ਕਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦਾ ਵੀ ਰਿਕਾਰਡ ਬਣਾਇਆ ਗਿਆ ਹੈ।ਉਨਾਂ ਕਿਹਾ ਕਿ ਇਹ ਸਰਵੇ ਹੁਣ ਤੱਕ ਲੱਗਭੱਗ ਮੁਕੰਮਲ ਹੋ ਚੁੱਕਾ ਹੈ ਅਤੇ ਸਰਵੇ ਦੌਰਾਨ ਕਰੋਨਾ ਵਾਇਰਸ ਵਰਗੇ ਲੱਛਣਾਂ ਵਾਲੇ 272 ਕੇਸ ਸਾਹਮਣੇ ਆਏ ਸਨ, ਜਿੰਨ੍ਹਾਂ ਦੇ ਟੈਸਟ ਕਰਵਾਏ ਗਏ ਹਨ।
ਉਹਨਾਂ ਦੱਸਿਆ ਕਿ ਸਰਵੇਖਣ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ 528 ਪਿੰਡਾਂ ਅਤੇ 93 ਵਾਰਡਾਂ ਦੇ 189447 ਘਰਾਂ ਵਿੱਚ ਜਾ ਕੇ 30 ਸਾਲ ਤੋਂ ਵੱਧ ਉਮਰ ਦੇ 4,57,038 ਲੋਕਾਂ ਦੀ ਜਾਂਚ ਕੀਤੀ ਗਈ, ਜਿੰਨ੍ਹਾਂ ਵਿੱਚ 456766 ਵਿਅਕਤੀਆਂ ਬਿੱਲਕੁੱਲ ਠੀਕ ਪਾਏ ਗਏ ਅਤੇ 272 ਵਿਅਕਤੀਆਂ ਸਿਮਟੋਮੈਟਿਕ ਪਾਏ ਗਏ ਸਨ, ਜਿੰਨ੍ਹਾਂ ਦੇ ਟੈਸਟ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਵਿਚ ਜੇਕਰ ਖੰਘ, ਜੁਕਾਮ ਆਦਿ ਦੇ ਲੱਛਣ ਹਨ ਤਾਂ ਉਹ ਆਪਣੇ ਕਰੋਨਾ ਟੈਸਟ ਲਈ ਨਮੂਨਾ ਦੇਣ ਤੋਂ ਝਿਜਕਣ ਨਾ ਤਾਂ ਜੋ ਇਸ ਬਿਮਾਰੀ ਨੂੰ ਰੋਕਿਆ ਜਾ ਸਕੇ।ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ਵ-ਵਿਆਪੀ ਮਹਾਂਮਾਰੀ ਵਿਰੁੱਧ ਜੰਗ ਨੂੰ ਜਿੱਤਣ ਲਈ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ।