Sewa Kender will be open from 9 am to 5 pm from August 1

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਪਹਿਲੀ ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਤਰਨ ਤਾਰਨ, 30 ਜੁਲਾਈ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਕਾਰਨ ਸੇਵਾ ਕੇਂਦਰਾਂ ਦੇ ਕੰਮ-ਕਾਜ ਦਾ ਸਮਾਂ ਤਬਦੀਲ ਕਰਕੇ ਸਵੇਰੇ 7:30 ਤੋਂ ਸ਼ਾਮ 3:30 ਵਜੇ ਤੱਕ ਦਾ ਕਰ ਦਿੱਤਾ ਗਿਆ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਜਾਣਕਾਰੀ ਹਿੱਤ ਦੱਸਿਆ ਜਾਂਦਾ ਹੈ 1 ਅਗਸਤ 2020 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਇਮ 2 ਸ਼ਿਫਟਾਂ ਵਿੱਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲੀ ਸ਼ਿਫ਼ਟ ਦੁਪਹਿਰ 1 ਵਜੇ ਤੋਂ 1:30 ਵਜੇ ਤੱਕ ਅਤੇ ਦੂਜੀ ਸ਼ਿਫ਼ਟ ਦੁਪਹਿਰ 1:30 ਵਜੇ ਤੋਂ 2 ਵਜੇ ਤੱਕ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਟਾਇਮ ਸ਼ਿਫ਼ਟਾਂ ਦੀ ਵਰਤੋਂ ਇਸ ਤਰੀਕੇ ਨਾਲ ਕੀਤੀ ਜਾਵੇਗੀ ਤਾਂ ਜੋ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਸੇਵਾ ਕੇਂਦਰਾਂ ਦੇ ਅੱਧੇ ਕਾਊਂਟਰਾਂ `ਤੇ ਕੰਮ ਚਾਲੂ ਰੱਖਿਆ ਜਾ ਸਕੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
———–