ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 259 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 259 ਵਿਅਕਤੀ ਹੋਏ ਸਿਹਤਯਾਬ-ਡਿਪਟੀ ਕਮਿਸ਼ਨਰ
7 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ
ਤਰਨ ਤਾਰਨ, 06 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਵਿੱਚ ਕੋਵਿਡ ਕੇਅਰ ਸੈਂਟਰ ਤੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਿਲ ਕੀਤੇ ਗਏ 7 ਹੋਰ ਵਿਅਕਤੀ ਕਰੋਨਾ ਮੁਕਤ ਹੋਣ ‘ਤੇ ਘਰਾਂ ਨੂੰ ਭੇਜਿਆ ਗਿਆ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 259 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।
ਉਹਨਾਂ ਦੱਸਿਆ ਕਿ ਅੱਜ ਮਾਈ ਭਾਗੋ ਨਰਸਿੰਗ ਕਾਲਜ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਰੱਖੇ ਗਏ 6 ਵਿਅਕਤੀਆਂ ਅਤੇ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਇੱਕ ਮਰੀਜ਼ ਨੂੰ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭੇਜਿਆ ਗਿਆ ਹੈ ਅਤੇ ਉਹਨਾਂ ਨੂੰ ਘਰਾਂ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਲਈ ਹਦਾਇਤ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਜ਼ਿਲੇ ਅੰਦਰ ਹੁਣ ਤੱਕ ਕੁੱਲ 423 ਕੇਸ ਪਾਜੀਟਿਵ ਆਏ ਸਨ, ਜਿੰਨ੍ਹਾਂ ਵਿਚੋਂ 259 ਵਿਅਕਤੀ ਕਰੋਨਾ ਨੂੰ ਹਰਾ ਕੇ ਆਪੋ-ਆਪਣੇ ਘਰਾਂ ਨੂੰ ਪਰਤ ਗਏ ਹਨ। ਉਹਨਾਂ ਦੱਸਿਆ ਕਿ ਹੁਣ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ 24 ਮਰੀਜ਼ ਇਲਾਜ਼ ਅਧੀਨ ਹਨ। ਇਸ ਤੋਂ ਇਲਾਵਾ 22 ਮਰੀਜ਼ਾਂ ਨੂੰ ਮਾਈ ਭਾਗੋ ਨਰਸਿੰਗ ਕਾਲਜ ਵਿੱਚ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਿੱਚ ਰੱਖਿਆ ਗਿਆ ਹੈ ਅਤੇ 78 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਹੈ।ਇਸ ਤੋਂ ਇਲਾਵਾ 14 ਹੋਰ ਮਰੀਜ਼ਾਂ ਦਾ ਇਲਾਜ ਬਾਹਰਲੇ ਜ਼ਿਲ੍ਹਿਆਂ ਵਿੱਚ ਹੋ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———-