Today 2 more people were sent home after recovered from corona

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਅੱਜ 2 ਹੋਰ ਵਿਅਕਤੀਆਂ ਨੇ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ-ਡਿਪਟੀ ਕਮਿਸ਼ਨਰ
ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 261 ਵਿਅਕਤੀ ਸਿਹਤਯਾਬ ਹੋ ਕੇ ਘਰਾਂ ਨੂੰ ਗਏ
ਤਰਨ ਤਾਰਨ, 07 ਅਗਸਤ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਇਲਾਜ ਲਈ ਦਾਖਿਲ ਕੀਤੇ ਗਏ 2 ਹੋਰ ਵਿਅਕਤੀਆਂ ਨੂੰ ਕਰੋਨਾ ਮੁਕਤ ਹੋਣ ‘ਤੇ ਅੱਜ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜ੍ਹਤ 261 ਵਿਅਕਤੀ ਸਿਹਤਯਾਬ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਡਿਸਚਾਰਜ ਕੀਤੇ ਗਏ ਵਿਅਕਤੀਆਂ ਨੂੰ ਘਰਾਂ ਵਿੱਚ 7 ਦਿਨ ਤੱਕ ਇਕਾਂਤਵਾਸ ਵਿੱਚ ਰਹਿਣ ਲਈ ਹਦਾਇਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਓ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਆਮ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ, ਜੋ ਕਿ ਅਕਸਰ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਹੀ ਫੈਲਦਾ ਹੈ। ਇਸ ਤੋਂ ਬਚਾਓ ਲਈ ਹਾਲ ਦੀ ਘੜੀ ਸਿਰਫ਼ ਪਰਹੇਜ਼ ਹੀ ਇਸ ਦਾ ਇਲਾਜ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਰੋਨਾ ਤੋਂ ਸਾਵਧਾਨ ਕਰਦਿਆਂ ਕਿਹਾ ਕਿ ਇਸ ਵਾਇਰਸ ਤੋਂ ਬਚਣ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਲਾਜ਼ਮੀ ਹੈ, ਇਸ ਤੋਂ ਇਲਾਵਾ ਆਪਸ ਵਿੱਚ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ਼ ਕੀਤਾ ਜਾਵੇ ਉਨਾਂ ਬਜ਼ੁਰਗਾਂ `ਤੇ ਬੱਚਿਆਂ ਨੂੰ ਖਾਸ ਅਪੀਲ ਕੀਤੀ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਹਾਲਤ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨਾ ਯਕੀਨੀ ਬਣਾਉਣ, ਤਾਂ ਜੋ ਕੋਵਿਡ-19 ਨੂੰ ਹਰਾਉਣ ਲਈ ਚਲਾਏ ਗਏ “ਮਿਸ਼ਨ ਫਤਿਹ” ਨੂੰ ਸਫਲ ਬਣਾਇਆ ਜਾ ਸਕੇ ।
———-