ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ
ਵੱਖ-ਵੱਖ ਥਾਵਾਂ ‘ਤੇ ਐਂਟੀ ਲਾਰਵਾ ਦਵਾਈ ਦਾ ਕੀਤਾ ਗਿਆ ਛਿੜਕਾਅ
ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੁਚੇਤ
ਤਰਨ ਤਾਰਨ, 10 ਅਗਸਤ :
ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਡੀ. ਐੱਮ. ਸੀ. ਡਾ. ਸਵਰਨਜੀਤ ਧਵਨ ਅਤੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਕੰਵਲਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਡੇਂਗੂ, ਮਲੇਰੀਆ ਆਦਿ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ’ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਜ਼ਿਲ੍ਹਾ ਐਟੀਲਾਰਵਾ ਬ੍ਰਾਂਚ ਤਰਨ ਤਾਰਨ ਵੱਲੋਂ ਸਾਰੇ ਚੈੱਕ ਕੀਤਾ ਗਿਆ ਕਿ ਕਿਤੇ ਵੀ ਪਾਣੀ ਖੜ੍ਹਾ ਨਾ ਹੋਵੇ। ਇਸ ਤੋਂ ਇਲਾਵਾ ਵੱਖ ਵੱਖ ਥਾਵਾਂ ਤੇ ਡੇਂਗੂ ਪੋਜ਼ੇਟਿਵ ਕੇਸਾਂ ਦੇ ਘਰਾਂ ਅਤੇ ਆਲੇ ਦੁਆਲੇ ਦੇ ਘਰਾ ਵਿੱਚ ਐਂਟੀ ਲਾਰਵਾ ਦਵਾਈ ਦਾ ਛਿੜਕਾਅ ਵੀ ਕੀਤਾ ਗਿਆ ਅਤੇ ਪਬਲਿਕ ਨੂੰ ਡੇਂਗੂ, ਆਦਿ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਸਹਿਰ ਵਿੱਚ ਥਾਵਾਂ ’ਤੇ ਲਾਰਵਾ ਪਾਇਆ ਗਿਆ, ਜਿਸ ਨੂੰ ਮੌਕੇ ’ਤੇ ਨਸ਼ਟ ਕਰ ਦਿੱਤਾ ਗਿਆ ਅਤੇ ਅਗਲੀ ਕਾਰਵਾਈ ਲਈ ਨਗਰ ਕੌਂਸਲ ਤਰਨ ਤਾਰਨ ਨੂੰ ਸੂਚਿਤ ਕਰ ਦਿੱਤਾ ਹੈ।
ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕਰਦਿਆਂ ਕਿਹਾ ਕਿ ਕੂਲਰਾਂ ਅਤੇ ਗਮਲਿਆਂ ਦੀ ਟਰੇਆਂ ਵਿਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਕੱਪੜੇ ਅਜਿਹੇ ਪਾਓ, ਜਿਸ ਨਾਲ ਪੂਰਾ ਸਰੀਰ ਢੱਕਿਆ ਜਾਵੇ ਤਾਂ ਜੋ ਮੱਛਰ ਨਾ ਕੱਟੇ। ਸੌਣ ਵੇਲੇ ਮੱਛਰਦਾਨੀ ਆਦਿ ਦੀ ਵਰਤੋਂ ਕਰੋ। ਬੁਖਾਰ ਹੋਣ ’ਤੇ ਐਸਪਰੀਨ ਜਾਂ ਬਰੂਫਿਨ ਨਾ ਲਵੋ, ਬੁਖਾਰ ਹੋਣ ’ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ’ਤੇ ਟੈਂਕੀਆਂ ਦੇ ਢੱਕਣ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਤੇ ਟਾਇਰਾਂ ਆਦਿ ਵਿਚ ਪਾਣੀ ਨਾ ਖੜ੍ਹਾ ਹੋਣ ਦਿਓ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫਤੇ ਵਿਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਫਰਿੱਜ਼ਾਂ ਦੀਆਂ ਟਰੇਆਂ ਆਦਿ ਭਾਂਡਿਆਂ ਨੂੰ ਹਰ ਸ਼ੁੱਕਰਵਾਰ ਡਰਾਈ ਡੇਅ ਮਨਾਉਂਦੇ ਹੋਏ ਸੁੱਕਾ ਰੱਖਿਆ ਜਾਵੇ।
ਇਸ ਮੌਕੇ ਜਿਲ੍ਹਾ ਐਪੀਡਿਮੋਲੋਜਿਸਟ ਡਾ. ਕੰਵਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੀਬ ਡੇਢ ਮਹੀਨੇ ਤੋਂ ਡੇਂਗੂ, ਮਲੇਰੀਆ ਆਦਿ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸ ਦੌਰਾਨ ਬੱਸ ਸਟੈਂਡ, ਰੇਲਵੇ ਸਟੇਸ਼ਨ, ਟਾਇਰਾਂ ਨੂੰ ਪੈਂਚਰ ਲਾਉਣ ਵਾਲੀਆਂ ਦੁਕਾਨਾਂ, ਰੋਡਵੇਜ਼ ਡਿਪੂ ਆਦਿ ਵਿਚ ਟੀਮ ਭੇਜ ਕੇ ਮੁਹਿੰਮ ਚਲਾਈ ਗਈ ਅਤੇ ਐਟੀਲਾਰਵਾ ਟੀਮ ਵਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਅਤੇ ਡੇਂਗੂ ਤੋਂ ਬਚਾਅ ਲਈ ਜਾਗਰੂਕਤ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਦੌਰਾਨ ਕੂਲਰਾਂ, ਫਰਿੱਜ਼ਾਂ ਦੀਆਂ ਟਰੇਆ ਨੂੰ ਸਾਫ਼ ਕਰਨਾ ਹੁੰਦਾ ਹੈ ਇਸ ਬਾਰੇ ਦੱਸਿਆ ਗਿਆ। ਇਸ ਮੌਕੇ ਹੈੱਲਥ ਇੰਸਪੈਕਟਰ ਗੁਰਦੇਵ ਸਿੰਘ, ਗੁਰਬਖਸ਼ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ, ਸ਼ੇਰ ਸਿੰਘ, ਜਸਪਿੰਦਰ ਸਿੰਘ, ਮਨਜਿੰਦਰ ਸਿੰਘ, ਮਨਰਾਜਬੀਰ ਸਿੰਘ ਇਨਸੈਕਟ ਕੁਲੈਕਟਰ ਗੁਰਕ੍ਰਿਪਾਲ ਸਿੰਘ ਹਾਜ਼ਰ ਸਨ।
————