All preparations have been completed for the district level function to be held at Police Line Ground Tarn Taran on the occasion of Independence Day – Deputy Commissioner
Publish Date : 14/08/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ-ਡਿਪਟੀ ਕਮਿਸ਼ਨਰ
ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਨਿਭਾਉਣਗੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ
ਤਰਨ ਤਾਰਨ, 14 ਅਗਸਤ :
ਆਜ਼ਾਦੀ ਦਿਵਸ ਦੇ ਮੌਕੇ ‘ਤੇ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਗਸਤ ਨੂੰ ਸਵੇਰੇ 9 ਵਜੇ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦੇਣਗੇ।
ਇਸ ਸਬੰਧੀ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ ਮੌਕੇ ‘ਤੇ ਹੋਣ ਵਾਲਾ ਜ਼ਿਲਾ ਪੱਧਰੀ ਸਮਾਗਮ ਇਸ ਵਾਰ ਸਾਦੇ ਢੰਗ ਨਾਲ ਮਨਾਇਆ ਜਾ ਰਿਹਾ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਗਮ ਦੌਰਾਨ ਸਮਾਜਿਕ ਦੂਰੀ ਬਣਾਏ ਰੱਖਣ, ਮਾਸਕ ਪਹਿਨਣ ਆਦਿ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਉਪਰੰਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆਂ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕਰਨਗੇ।
ਇਸ ਮੌਕੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੂਮਨ ਐੱਚ ਨਿੰਬਲੇ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀਮਤੀ ਪਰਮਜੀਤ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
—————-