District Magistrate Tarn Taran issues order regarding Unlock 4.0
Publish Date : 02/09/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ
ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ
ਤਰਨ ਤਾਰਨ, 1 ਸਤੰਬਰ
ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੇ ਤਹਿਤ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ। ਇੰਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹੁਕਮਾਂ ਅਨੁਸਾਰ ਜ਼ਿਲੇ ਦੇ ਚਾਰੇ ਮਿਊਂਸਪਲ ਸ਼ਹਿਰਾਂ ਤੇ ਕਸਬਿਆਂ ਵਿਚ ਸ਼ਨੀਵਾਰ ਅਤੇ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ। ਇਸ ਤੋਂ ਬਿਨਾਂ ਬਾਕੀ ਦਿਨਾਂ ਦੌਰਾਨ ਮਿਊਂਸੀਪਲ ਖੇਤਰਾਂ ਵਿਚ ਰਾਤ 7 ਵਜੇ ਤੋਂ ਸਵੇਰੇ 5 ਤੱਕ ਰਾਤ ਦਾ ਕਰਫਿਊ ਜਾਰੀ ਰਹੇਗਾ। ਹਾਲਾਂਕਿ ਜਰੂਰੀ ਵਸਤਾਂ ਦੀ ਸਪਲਾਈ ਅਤੇ ਸੇਵਾਵਾਂ ਜਾਰੀ ਰਹਿਣਗੀਆਂ। ਇਸੇ ਤਰਾਂ ਕੌਮੀ ਅਤੇ ਰਾਜ ਮਾਰਗਾਂ ਦੇ ਮਾਲ ਦੀ ਢੋਆ ਢੁਆਈ ਅਤੇ ਅੰਤਰ ਰਾਜੀ ਆਵਾਜਾਈ ਜਾਰੀ ਰਹੇਗੀ। ਇਸ ਤੋਂ ਬਿਨਾਂ ਸਿਹਤ, ਖੇਤੀਬਾੜੀ, ਡੇਅਰੀ, ਫਿਸਰੀ, ਬੈਂਕ, ਏਟੀਐਮ, ਬੀਮਾ ਕੰਪਨੀਆਂ ਆਦਿ ਚਾਲੂ ਰਹੇਗਾ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਹੁਕਮਾਂ ਅਨੁਸਾਰ ਦੁਕਾਨਾਂ ਅਤੇ ਮਾਲ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸ਼ਾਮ 6.30 ਵਜੇ ਬੰਦ ਹੋਇਆ ਕਰਨਗੀਆਂ, ਜਦ ਕਿ ਐਤਵਾਰ ਅਤੇ ਸ਼ਨੀਵਾਰ ਇਹ ਪੂਰੀ ਤਰਾਂ ਬੰਦ ਰਹਿਣਗੀਆਂ। ਜਰੂਰੀ ਵਸਤਾਂ ਦੀਆਂ ਦੁਕਾਨਾਂ ਹਰ ਰੋਜ਼ ਸ਼ਾਮ 6.30 ਵਜੇ ਤੱਕ ਖੁੱਲੀਆਂ ਰਹਿਣਗੀਆਂ। ਧਾਰਮਿਕ ਸਥਾਨ ਅਤੇ ਖੇਡ ਕੰਪਲੈਕਸ ਸ਼ਾਮ 6:30 ਵਜੇ ਤੱਕ ਖੁੱਲ ਸਕਣਗੇ। ਇਸੇ ਤਰਾਂ ਰੈਸਟੋਰੈਂਟ ਅਤੇ ਸ਼ਰਾਬ ਦੇ ਠੇਕੇ ਵੀ ਸ਼ਾਮ 6:30 ਵਜੇ ਤੱਕ ਖੁੱਲੇ ਰਹਿਣਗੇ।
ਜ਼ਿਲਾ ਮੈਜਿਸਟੇ੍ਰਟ ਨੇ ਦੱਸਿਆ ਕਿ ਚਾਰ ਪਹੀਆ ਵਾਹਨਾਂ ਵਿਚ ਹੁਣ ਡਰਾਇਵਰ ਸਮੇਤ 3 ਵਿਅਕਤੀਆਂ ਨੂੰ ਹੀ ਸਫਰ ਦੀ ਆਗਿਆ ਹੋਵੇਗੀ। ਬੱਸਾਂ ਵਿਚ ਸਮੱਰਥਾ ਦੀ 50 ਫੀਸਦੀ ਸਵਾਰੀਆਂ ਹੀ ਸਫਰ ਕਰ ਸਕਣਗੀਆਂ। ਇਸੇ ਤਰਾਂ ਹਰ ਪ੍ਰਕਾਰ ਦੇ ਸਮਾਜਿਕ, ਸਿਆਸੀ, ਧਾਰਮਿਕ ਇੱਕਠਾ ਤੇ ਰੋਕ ਰਹੇਗੀ ਅਤੇ ਵਿਆਹ ਤੇ ਵੱਧ ਤੋਂ ਵੱਧ 30 ਅਤੇ ਅੰਤਿਮ ਸਸਕਾਰ ਮੌਕੇ ਵੱਧ ਤੋਂ ਵੱਧ 20 ਵਿਅਕਤੀਆਂ ਦੇ ਹੀ ਇੱਕਠ ਦੀ ਪ੍ਰਵਾਨਗੀ ਹੋਵੇਗੀ। ਇਸ ਤੋਂ ਬਿਨਾਂ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ ਆਪਣੇ 50 ਫੀਸਦੀ ਸਟਾਫ ਨਾਲ ਹੀ ਕੰਮ ਕਰਣਗੇ।
—————