ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ
ਸ਼ਹਿਰੀ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਦੋ ਸ਼ਿਫਟਾਂ ਵਿਚ ਖੁੱਲਣਗੇ
ਦਿਹਾਤੀ ਖੇਤਰ ਦੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ
ਤਰਨ ਤਾਰਨ, 03 ਸਤੰਬਰ :
ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ 03 ਸਤੰਬਰ ਤੋਂ ਸ਼ਹਿਰੀ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰ ਕੇ ਹੁਣ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ।
ਉੁਨਾਂ ਦੱਸਿਆ ਕਿ ਇਸ ਦੌਰਾਨ ਕਰਮਚਾਰੀਆਂ ਦੀ ਦੋ ਸ਼ਿਫਟਾਂ ਵਿਚ ਡਿਊਟੀ ਲਗਾਈ ਗਈ ਹੈ। ਪਹਿਲੀ ਸ਼ਿਫਟ ਵਿਚ 50 ਫੀਸਦੀ ਸਟਾਫ ਸਵੇਰੇ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਕੰਮ ਕਰੇਗਾ, ਜਦਕਿ ਬਾਕੀ 50 ਫੀਸਦੀ ਸਟਾਫ ਦੂਜੀ ਸ਼ਿਫਟ ਵਿਚ ਦੁਪਹਿਰ 1.30 ਵਜੇ ਤੋਂ ਸ਼ਾਮ 6 ਵਜੇ ਤੱਕ ਕੰਮ ਕਰੇਗਾ। ਉਨਾਂ ਦੱਸਿਆ ਕਿ ਦਿਹਾਤੀ ਖੇਤਰ ਦੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ 100 ਫੀਸਦੀ ਸਟਾਫ ਨਾਲ ਕੰਮ ਕਰਨਗੇ।
——————