Close

Deputy Commissioner urges farmers to take care of paddy straw without setting it on fire in view of Covid-19 epidemic

Publish Date : 28/09/2020
DC
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਡਿਪਟੀ ਕਮਿਸ਼ਨਰ ਵੱਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਇਸ ਦੀ ਸੰਭਾਲ ਕਰਨ ਦੀ ਅਪੀਲ
ਕਿਸਾਨ ਪਰਾਲੀ ਨੰੁ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ
ਤਰਨ ਤਾਰਨ, 27  ਸਤੰਬਰ : 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਇਸ ਦੀ ਸੰਭਾਲ ਕਰਨ ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। 
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਖੇਤੀ ਸੰਦਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਇਸਦਾ ਲਾਭ ਉਠਾਉਣਾ ਚਾਹੀਦਾ ਹੈ। ਉਨਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਸਬੰਧੀ ਪੂਰੀ ਤਕਨੀਕੀ ਜਾਣਕਾਰੀ ਦੇਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।
ਉਹਨਾਂ ਕਿਹਾ ਕਿ ਮੌਜੂਦਾ ਹਲਾਤਾਂ ਦੌਰਾਨ ਕੋਵਿਡ-19 ਮਹਾਂਮਾਰੀ ਦੇ ਫੈਲਣ ਸਦਕਾ ਸਾਨੂੰ ਹੋਰ ਵੀ ਜ਼ਿੰਮੇਵਾਰੀ ਤੋਂ ਕੰਮ ਲੈਣ ਦੀ ਜ਼ਰੂਰਤ ਹੈ, ਕਿਉਂਕਿ ਕਰੋਨਾ ਵੀ ਸਾਹ ਪ੍ਰਣਾਲੀ ਦੀ ਬਿਮਾਰੀ ਹੈ, ਜਿਸ ਦਾ ਸਿੱਧਾ ਅਸਰ ਫੇਫੜਿਆਂ ਤੇ ਪੈਂਦਾ ਹੈ। ਅਜਿਹੇ ਵਿਚ ਜੇਕਰ ਪਰਾਲੀ ਸਾੜਨ ਨਾਲ ਧੂੰਆ ਹੋਇਆ ਤਾਂ ਇਸ ਬਿਮਾਰੀ ਤੋਂ ਪੀੜਤ ਲੋਕਾਂ ਲਈ ਇਹ ਬਹੁਤ ਹੀ ਘਾਤਕ ਸਿੱਧ ਹੋ ਸਕਦਾ ਹੈ। ਇਸ ਲਈ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਬਾੜੀ ਵਿਭਾਗ ਵੱਲੋਂ ਸੁਝਾਏ ਤਰੀਕਿਆਂ ਨਾਲ ਇਸ ਦਾ ਨਿਪਟਾਰਾ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਅਸੀਂ ਆਪਣੀ ਜ਼ਮੀਨ ਦੇ ਬਹੁਮੁੱਲੇ ਖੁਰਾਕੀ ਤੱਕ ਵੀ ਸਾੜ ਬੈਠਦੇ ਹਾਂ ਅਤੇ ਇਸ ਨਾਲ ਸਾਡੇ ਮਿੱਤਰ ਕੀਟ ਵੀ ਮਰ ਜਾਂਦੇ ਹਨ। ਇਸ ਦਾ ਸਾਡੇ ਵਾਤਾਵਰਨ ਤੇ ਵੀ ਮਾੜਾ ਅਸਰ ਪੈਂਦਾ ਹੈ। ੳੋੁਨਾਂ ਨੇ ਕਿਹਾ ਕਿ ਜਿੰਨਾਂ ਕਿਸਾਨਾਂ ਨੇ ਪਿਛਲੇ ਸਾਲ ਬਿਨਾਂ ਪਰਾਲੀ ਸਾੜੇ ਕਣਕ ਦੀ ਬਿਜਾਈ ਕੀਤੀ ਸੀ ਉਨਾਂ ਦੀ ਕਣਕ ਦੀ ਬਹੁਤ ਵਧੀਆ ਪੈਦਾਵਾਰ ਹੋਈ ਸੀ। ਉਨਾਂ ਨੇ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਰਨ।
ਉਨਾਂ ਸਮੂਹ ਕੰਬਾਇਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਰੇਕ ਕੰਬਾਇਨ ਨੂੰ ਸੁਪਰ ਐੱਸ. ਐੱਮ. ਐੱਸ. ਲਗਾ ਕੇ ਹੀ ਝੋਨੇ ਦੀ ਕਟਾਈ ਕੀਤੀ ਜਾਵੇ ਅਤੇ ਬਿਨਾਂ ਸੁਪਰ ਐੱਸ. ਐੱਮ. ਐੱਸ ਲੱਗੀ ਕੰਬਾਇਨ ਨੂੰ ਝੋਨੇ ਦੀ ਕਟਾਈ ਕਰਨ ਦੀਆਂ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਕਿਸੇ ਕੰਬਾਇਨ ਮਾਲਕ ਨੇ ਸਰਕਾਰ ਦੇ ਇਨਾਂ ਹੁਕਮਾਂ ਦੀ ਉਲੰਘਣਾ ਕੀਤੀ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।