Close

Online payment of Rs.720.36 crore for paddy procured to the farmers of the district till date-Deputy Commissioner

Publish Date : 19/10/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 720.36 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ
ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼
ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 736639 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 730564 ਮੀਟ੍ਰਿਕ ਟਨ ਝੋਨੇ ਦੀ ਖਰੀਦ
ਤਰਨ ਤਾਰਨ, 19 ਅਕਤੂਬਰ: 
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਬੰਧਿਤ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਨੰੁ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਵਿੱਚ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ੈਫਾਲੀ ਚੋਪੜਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।       
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 720.36 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 525223 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਲੱਗਭੱਗ 8 ਲੱਖ ਮੀਟਿਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 18 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 736639 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿਚੋਂ 730564 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 18 ਅਕਤੂਬਰ ਤੱਕ ਪਨਗਰੇਨ ਵੱਲੋਂ 288496 ਮੀਟਰਿਕ ਟਨ, ਮਾਰਕਫੈੱਡ ਵੱਲੋਂ 185395  ਮੀਟਰਿਕ ਟਨ, ਪਨਸਪ ਵੱਲੋਂ 151371 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 85081 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 18603 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਅਲਾਟ ਕੀਤੇ ਗਏ ਖਰੀਦ ਕੇਂਦਰਾਂ ਵਿੱਚ ਹਾਜ਼ਰ ਰਹਿਣ ਅਤੇ ਸਰਕਾਰੀ ਖਰੀਦ ਦੇ ਮਾਪਦੰਡਾਂ ‘ਤੇ ਪੂਰੇ ਉਤਰਦੇ ਝੋਨੇ ਦੀ ਤੁਰੰਤ ਖਰੀਦ ਯਕੀਨੀ ਬਣਾਉਣ।ਉਹਨਾਂ ਕਿਹਾ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।
  ਉਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਪੂਰੇ ਪੱਕੇ ਹੋਏ ਝੋਨੇ ਦੀ ਹੀ ਕਟਾਈ ਕਰਵਾਉਣ, ਹਰਾ ਅਤੇ ਨਮੀ ਵਾਲਾ ਝੋਨਾ ਨਾ ਕਟਾਉਣ ਤਾਂ ਕਿ ਉਹਨਾਂ ਨੂੰ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ ਲਈ ਪਾਣੀ, ਹੈਂਡ ਵਾਸ਼ਰ, ਮਾਸਕ ਅਤੇ ਸੈਨੀਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।