Close

New digital cards being issued to the disabled persons in place of medical certificates: Deputy Commissioner

Publish Date : 04/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਨੂੰ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਜਾਰੀ ਕੀਤੇ ਜਾ ਰਹੇ ਹਨ ਨਵੇਂ ਡਿਜ਼ੀਟਲ ਕਾਰਡ-ਡਿਪਟੀ ਕਮਿਸ਼ਨਰ
ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ-ਇੱਕ ਦਸਤਾਵੇਜ਼
“ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਬਣਾਉਣ ਲਈ 10 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਲਗਾਇਆ ਜਾਵੇਗਾ ਵਿਸ਼ੇਸ ਕੈਂਪ 
ਤਰਨ ਤਾਰਨ, 04 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਰਾਹੀਂ ਦਿਵਿਆਂਗਜਨਾਂ ਨੂੰ ਜਾਰੀ ਕੀਤੇ ਗਏ ਮੈਡੀਕਲ ਸਰਟੀਫਿਕੇਟਾਂ ਦੀ ਜਗ੍ਹਾ ‘ਤੇ ਨਵੇਂ ਡਿਜ਼ੀਟਲ ਕਾਰਡ ਜਾਰੀ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਦੇ ਕਿਸੇ ਕਾਰਨ ਵੱਸ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ. ) ਨਹੀਂ ਬਣੇ, ਉਹਨਾਂ ਲਈ ਮਿਤੀ 10 ਨਵੰਬਰ, 2020 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਸਵੇਰੇ 10 ਵਜੇ ਤੋਂ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜਿੰਨ੍ਹਾਂ ਵਿਅਕਤੀਆਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹ ਇਸ ਕੈਂਪ ਵਿੱਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ।ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ www.swavlambancard.gov.in ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਵਿੱਚ ਦਿਵਿਆਂਗਜਨਾਂ ਲਈ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਦੀ ਪ੍ਰੀਕਿਰਿਆ ਵਿੱਚ ਪਿਛਲੇ ਦਿਨਾਂ ਵਿੱਚ ਕਾਫੀ ਤੇਜ਼ੀ ਲਿਆਂਦੀ ਜਾ ਰਹੀ ਹੈ। ਉਹਨਾਂ ਕਿਹਾ ਕਿ ਭਵਿੱਖ ਵਿੱਚ ਲੋੜਵੰਦ ਵਿਅਕਤੀਆਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ ਬਲਾਕ ਪੱਧਰ ‘ਤੇ ਵੀ ਕੈਂਪ ਆਯੋਜਨ ਕੀਤੇ ਜਾਣਗੇ।