Close

Special camp for Disabled persons to create “Unique Disability Identity Card” (today) on 28th November

Publish Date : 28/11/2020
DC
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” ਬਣਾਉਣ ਲਈ ਵਿਸ਼ੇਸ ਕੈਂਪ (ਅੱਜ) 28 ਨਵੰਬਰ ਨੂੰ
ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਕੀਤਾ ਜਾਵੇਗਾ ਵਿਸ਼ੇਸ ਕੈਂਪ ਦਾ ਆਯੋਜਨ
ਤਰਨ ਤਾਰਨ, 27 ਨਵੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਿਵਿਆਂਗਜਨਾਂ ਦੇ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਬਣਾਉਣ ਲਈ 28 ਨਵੰਬਰ, 2020 ਨੂੰ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ 5 ਵਜੇ ਤੱਕ ਵਿਸ਼ੇਸ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਜਿੰਨ੍ਹਾਂ ਦਿਵਿਆਂਗਜਨਾਂ ਦੇ ਅਜੇ ਤੱਕ “ਯੂਨੀਕ ਡਿਸਏਬਲਿਟੀ ਅਡੈਂਟੀ ਕਾਰਡ” (ਯੂ. ਡੀ. ਆਈ. ਡੀ.) ਨਹੀਂ ਬਣੇ, ਉਹ ਇਸ ਕੈਂਪ ਵਿੱਚ ਆ ਕੇ ਆਪਣਾ ਕਾਰਡ ਬਣਾ ਸਕਦਾ ਹੈ।ਉਹਨਾਂ ਦੱਸਿਆ ਕਿ ਯੂ. ਡੀ. ਆਈ. ਡੀ. ਕਾਰਡ ਅਨੇਕਾਂ ਲਾਭ ਲੈਣ ਲਈ ਦਿਵਿਆਂਗਜਨਾਂ ਦੀ ਪਛਾਣ ਅਤੇ ਤਸਦੀਕ ਕਰਨ ਦਾ ਇੱਕੋ ਇੱਕ ਦਸਤਾਵੇਜ਼ ਹੈ।ਯੂ. ਡੀ. ਆਈ. ਡੀ. ਕਾਰਡ ਰਾਸ਼ਟਰੀ ਪੱਧਰ ‘ਤੇ ਲਾਭਪਾਤਰੀਆਂ ਦੀ ਸਰੀਰਕ ਅਤੇ ਵਿੱਤੀ ਪ੍ਰਗਤੀ ਦੀ ਨਜ਼ਰਸਾਨੀ ਕਰਨ ਵਿੱਚ ਸਹਾਇਤਾ ਕਰਦਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਯੂ. ਡੀ. ਆਈ. ਡੀ. ਪ੍ਰੋਜੈਕਟ ਅਧੀਨ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਦਿਵਿਆਂਗ ਵਿਅਕਤੀ www.swavlambancard.gov.in  ਵੈੱਬਸਾਈਟ ‘ਤੇ ਜਾ ਕੇ ਜਾਂ ਪਿੰਡਾਂ ਦੇ ਸੇਵਾ ਕੇਂਦਰ, ਸੁਵਿਧਾ ਕੇਂਦਰ ਰਾਹੀਂ ਵੀ ਇਹ ਕਾਰਡ ਬਣਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਦਫ਼ਤਰ ਸਿਵਲ ਸਰਜਨ ਤਰਨ ਤਾਰਨ ਜਾਂ ਦਫ਼ਤਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।
—————–