107048 persons of the district were examined for the Covid-19 epidemic – Deputy Commissioner
Publish Date : 14/12/2020
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 107048 ਵਿਅਕਤੀਆਂ ਦੀ ਕੀਤੀ ਗਈ ਜਾਂਚ-ਡਿਪਟੀ ਕਮਿਸ਼ਨਰ
ਕੋਵਿਡ-19 ਤੋਂ ਪੀੜ੍ਹਤ 1961 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 699 ਸੈਂਪਲ
ਤਰਨ ਤਾਰਨ, 13 ਦਸੰਬਰ :
ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 107048 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 103030 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 1608 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2079 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1961 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 03 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ । ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 699 ਸੈਂਪਲ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 16 ਹੈ, ਜਿੰਨਾਂ ਵਿੱਚੋਂ 15 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।
—————–