Placement Camps and Self-Employment Fairs are being organized to tackle unemployment under Ghar Ghar Rozghaar scheme – Deputy Commissioner
Publish Date : 22/12/2020
ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਮੇਲਿਆਂ ਦਾ ਕੀਤਾ ਜਾ ਰਿਹਾ ਆਯੋਜਨ-ਡਿਪਟੀ ਕਮਿਸ਼ਨਰ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨਾਲ ਜੁੜਕੇ ਆਪਣੇ ਰੋਜ਼ਗਾਰ ਪ੍ਰਾਪਤੀ ਦੇ ਸੁਪਨੇ ਨੂੰ ਪੂਰਾ ਕਰਨ ਜ਼ਿਲ੍ਹੇ ਦੇ ਨੌਜਵਾਨ
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਦੇ ਉਪਰਾਲੇ ਸਦਕਾ ਭਿੱਖੀਵਿੰਡ ਦੀ ਰਹਿਣ ਵਾਲੀ ਸਿਮਰਨ ਸਲਾਨਾ ਲੈ ਰਹੀ ਹੈ 2 ਲੱਖ ਰੁਪਏ ਤਨਖਾਹ
ਤਰਨ ਤਾਰਨ, 21 ਦਸੰਬਰ :
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ `ਤੇ ਠੱਲ ਪਾਉਣ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਲਗਾਏ ਗਏ ਰੋਜ਼ਗਾਰ ਮੇਲਿਆਂ ਕਰਕੇ ਕਈ ਹੋਣਹਾਰ ਵਿਦਿਆਰਥੀਆਂ ਨੂੰ ਰੋਜ਼ਗਾਰ ਦਾ ਮੌਕਾ ਪ੍ਰਾਪਤ ਹੋਇਆ ਹੈ ਤੇ ਵਿਦਿਆਰਥੀਆਂ ਨੇ ਆਪਣਾ ਭਵਿੱਖ ਸਿਰਜਿਆ ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਪਲੇਸਮੈਂਟ ਕੈਂਪ ਅਤੇ ਸਵੈ ਰੋਜ਼ਗਾਰ ਮੇਲਿਆਂ ਦਾ ਆਯੋਜਨ ਕਰ ਰਿਹਾ ਹੈ ਇਹਨਾਂ ਰੋਜ਼ਗਾਰ ਮੇਲਿਆਂ ਦੇ ਸਦਕਾ ਅਨੇਕਾਂ ਹੀ ਨੌਜਵਾਨਾਂ ਨੂੰ ਆਪਣਾ ਭਵਿੱਖ ਬਣਾਉਣ ਦਾ ਮੌਕਾ ਮਿਲਿਆ ਹੈ, ਜਿੱਥੇ ਸਰਕਾਰ ਘਰ ਘਰ ਰੋਜ਼ਗਾਰ ਉਪਲੱਬਧ ਕਰਵਾ ਰਹੀ ਹੈ ਉਥੇ ਨਾਲ ਹੀ ਨਾਰੀ ਵਰਗ ਦੇ ਮਨੋਬਲ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਕੇ ਉੱਚਾ ਚੁੱਕ ਰਹੀ ਹੈ।
ਅੱਜ ਜਿਹੜੀ ਪ੍ਰਾਰਥਣ ਦੀ ਸਫ਼ਲਤਾ ਦੀ ਕਹਾਣੀ ਦੱਸਣ ਜਾ ਰਹੇ ਹਾਂ ਉਸਦਾ ਨਾਮ ਸਿਮਰਨ ਧਵਨ ਹੈ। ਸਿਮਰਨ ਭਿੱਖੀਵਿੰਡ ਦੀ ਰਹਿਣ ਵਾਲੀ ਹੈ ਅਤੇ ਉਸਦੇ ਪਿਤਾ ਜੀ ਦਾ ਆਪਣਾ ਇੱਕ ਕਾਰੋਬਾਰ ਹੈ, ਪਰ ਸਿਮਰਨ ਖੁਦ ਨੌਕਰੀ ਕਰ ਕੇ ਆਪਣੀ ਕਾਬਲੀਅਤ ਨੂੰ ਸਾਬਿਤ ਕਰਨਾ ਚਾਹੁੰਦੀ ਸੀ ਅਤੇ ਆਪਣੇ ਪੈਰਾਂ ਤੇ ਖੜ੍ਹੀ ਹੋਣਾ ਚਾਹੁੰਦੀ ਸੀ। ਉਸ ਨੇ ਐੱਮ. ਬੀ. ਏ. ਫਾਈਨੈਂਸ ਪੂਰੀ ਕਰਨ ਤੋਂ ਬਾਅਦ ਵੱਖ ਵੱਖ ਕੰਪਨੀਆਂ ਵਿੱਚ ਨੌਕਰੀ ਲਈ ਅਪਲਾਈ ਕਰਨਾ ਸ਼ੁਰੂ ਕੀਤਾ, ਪਰ ਕੋਈ ਸਿੱਟਾ ਨਾ ਨਿਕਲਿਆ ਉਸਨੂੰ ਅਖ਼ਬਾਰ ਵਿੱਚੋਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਬਾਰੇ ਪਤਾ ਚੱਲਿਆ ਅਤੇ ਉਸਨੇ ਬਿਊਰੋ ਵਿੱਚ ਵਿਜ਼ਿਟ ਕੀਤਾ।ਇਸ ਤੋਂ ਬਾਅਦ ਉਸਦਾ ਨਾਮ ਬਿਊਰੋ ਵਿੱਚ ਦਰਜ ਕੀਤਾ ਗਿਆ ਅਤੇ ਉਸਦਾ ਬਾਇਓ ਡਾਟਾ ਅਤੇ ਹੋਰ ਡਿਟੇਲ ਕੰਪਨੀਆਂ ਵਿੱਚ ਭੇਜੀ ਗਈ।
ਐੱਸ. ਬੀ. ਆਈ. ਲਾਈਫ਼ ਵੱਲੋਂ ਉਸਦਾ ਬਾਇਓਡਾਟਾ ਸ਼ਾਰਟ ਲਿਸਟ ਕਰ ਲਿਆ ਗਿਆ ਅਤੇ ਉਸਨੂੰ ਪਲੇਸਮੈਂਟ ਕੈਂਪ ਵਿੱਚ ਇੰਟਰਵਿਊ ਲਈ ਬੁਲਾਇਆ ਗਿਆ, ਜਿਸ ਵਿੱਚ ਉਸਦੀ ਕੰਪਨੀ ਵੱਲੋਂ (ਲਾਈਫ਼ ਮਿੱਤਰ) ਦੀ ਪ੍ਰੋਫ਼ਾਈਲ ਲਈ ਸਿਲੈਕਸ਼ਨ ਕਰ ਲਈ ਗਈ। ਹੁਣ ਸਿਮਰਨ ਸਲਾਨਾ 2 ਲੱਖ ਰੁਪਏ ਤਨਖਾਹ ਲੈ ਰਹੀ ਹੈ ਅਤੇ ਬਹੁਤ ਖੁਸ਼ ਹੈ।
ਉਸਦਾ ਕਹਿਣਾ ਹੈ ਕਿ ਉਸਦਾ ਨੌਕਰੀ ਕਰਨ ਦਾ ਸੁਪਨਾ ਪੂਰਾ ਕਰਨ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਬਹੁਤ ਸਹਾਇਤਾ ਕੀਤੀ ਹੈ ਅਤੇ ਉਹ ਪੰਜਾਬ ਸਰਕਾਰ ਅਤੇ ਰੋਜ਼ਗਾਰ ਬਿਊਰੋ ਦੀ ਬਹੁਤ ਧੰਨਵਾਦੀ ਹੈ। ਸਿਮਰਨ ਨੇ ਜ਼ਿਲ੍ਹੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਬੇਨਤੀ ਹੈ ਕਿ ਉਹ ਵੀ ਰੋਜ਼ਗਾਰ ਬਿਊਰੋ ਨਾਲ ਜੁੜਨ ਅਤੇ ਆਪਣੇ ਰੋਜ਼ਗਾਰ ਪ੍ਰਾਪਤੀ ਦੇ ਸੁਪਨੇ ਨੂੰ ਪੂਰਾ ਕਰਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਇਸ ਮਿਸ਼ਨ ਅਤੇ ਦਫ਼ਤਰ ਨਾਲ ਜੁੜਨ ਦੀ ਬੇਨਤੀ ਕੀਤੀ ਜਾਂਦੀ ਹੈ ਤਾਂ ਜੋ ਨੌਜਵਾਨ ਰੋਜ਼ਗਾਰ ਪ੍ਰਾਪਤੀ ਵੱਲ ਆਪਣਾ ਕਦਮ ਵਧਾ ਸਕਣ ।
—————-