At present there are only 09 active cases of Covid-19 in Tarn Taran district-Deputy Commissioner
Publish Date : 05/01/2021
ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 09 ਐਕਟਿਵ ਕੇਸ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਹੋਵੇਗਾ ਕਰੋਨਾ ਮੁਕਤ
ਕੋਵਿਡ-19 ਮਹਾਂਮਾਰੀ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 23 ਹਜ਼ਾਰ 905 ਵਿਅਕਤੀਆਂ ਦੀ ਕੀਤੀ ਗਈ ਜਾਂਚ
ਤਰਨ ਤਾਰਨ, 04 ਜਨਵਰੀ :
ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 09 ਐਕਟਿਵ ਕੇਸ ਰਹਿ ਗਏ ਹਨ, ਜਿੰਨਾਂ ਵਿੱਚੋਂ 08 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 01 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹੇ ਵਿੱਚ ਦਾਖਲ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਲੋਕਾਂ ਦੇ ਸਹਿਯੋਗ ਸਦਕਾ ਜ਼ਿਲ੍ਹਾ ਤਰਨ ਤਾਰਨ ਜਲਦੀ ਹੀ ਕਰੋਨਾ ਮੁਕਤ ਹੋ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 123905 ਵਿਅਕਤੀਆਂ ਦੀ ਕੋਰੋਨਾ ਜਾਂਚ ਕੀਤੀ ਗਈ ਹੈ, ਜਿੰਨ੍ਹਾਂ ਵਿਚੋਂ 120640 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 486 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 2104 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕੋਵਿਡ-19 ਤੋਂ ਪੀੜਤ 1991 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 03 ਜਨਵਰੀ ਨੂੰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 380 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 36 ਰੈਪਿਡ ਐਂਟੀਜਨ ਟੈਸਟਾਂ ਅਤੇ ਟਰੂਨੈੱਟ ਵਿਧੀ ਰਾਹੀਂ ਕੀਤੇ ਗਏ 03 ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਪਾਈ ਗਈ ਹੈ। ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 387 ਸੈਂਪਲ ਲਏ ਗਏ ਹਨ।
—————–